ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੱਡ ਕੇ ਸੂਬੇ ਦੇ ਸਮੂਹ ਲੋਕਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਦਾ ਬੀਮਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਕੈਬਨਿਟ ਨੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਰਬ-ਵਿਆਪਕੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰਾਜ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੱਡ ਕੇ ਬਾਕੀ ਲੋਕਾਂ ਦਾ ਪੰਜ ਲੱਖ ਰੁਪਏ ਤਕ ਦਾ ਸਿਹਤ ਬੀਮਾ ਕੀਤਾ ਜਾਵੇਗਾ।
ਫ਼ੈਸਲੇ ਅਨੁਸਾਰ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਆਧਾਰ ਦੀ ਪ੍ਰਮਾਣਿਕਤਾ ’ਤੇ ਕੀਤੀ ਜਾਵੇਗੀ ਅਤੇ ਫਾਰਮ ਸੂਚੀਬੱਧ ਹਸਪਤਾਲਾਂ, ਕਾਮਨ ਸਰਵਿਸ ਸੈਂਟਰਾਂ (ਸੀਐੱਸਸੀ) ਅਤੇ ਸੁਵਿਧਾ ਕੇਂਦਰਾਂ ’ਤੇ ਉਪਲਬਧ ਹੋਣਗੇ, ਜਿੱਥੇ ਬੀਆਈਐੱਸ ਪੋਰਟਲ ਰਾਹੀਂ ਈ-ਕਾਰਡ ਜਾਰੀ ਕਰਨ ਦੀ ਸਹੂਲਤ ਉਪਲਬਧ ਹੈ। ਲਾਭਪਾਤਰੀ ਨੂੰ ਆਧਾਰ ਕਾਰਡ ਅਤੇ ਰਿਹਾਇਸ਼ ਦਾ ਸਬੂਤ, ਜਿਵੇਂ ਕਿ ਬਿਜਲੀ ਦਾ ਬਿੱਲ, ਪਾਣੀ ਦਾ ਬਿੱਲ, ਪਾਸਪੋਰਟ ਜਾਂ ਕੋਈ ਵੀ ਸਰਕਾਰੀ ਦਸਤਾਵੇਜ਼/ਆਈਡੀ/ਸਰਟੀਫਿਕੇਟ, ਜਿਸ ’ਚ ਰਿਹਾਇਸ਼ ਦਾ ਪਤਾ ਹੋਵੇ, ਆਪਣੇ ਨਾਲ ਰੱਖਣ ਦੀ ਲੋਡ਼ ਹੋਵੇਗੀ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਈ-ਕਾਰਡ ਜਾਰੀ ਕਰਵਾ ਸਕੇ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp