ਵੱਖ-ਵੱਖ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਗਿਆ ਜਾਗਰੂਕ : ਅਪਰਾਜਿਤਾ ਜੋਸ਼ੀ
ਰਿਆਤ-ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ’ਚ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਰਾਹੀਂ ਮਹਿਲਾਵਾਂ ਦਾ ਸਸ਼ਕਤੀਕਰਨ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ
13 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ੍ਰੀਮਤੀ ਪਾਰਵਤੀ ਦੇਵੀ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ’ਚ ਹੋਵੇਗਾ ਮੈਗਾ ਕੈਂਪ ਦਾ ਆਯੋਜਨ
ਹੁਸ਼ਿਆਰਪੁਰ, 10 ਨਵੰਬਰ: ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਨਾਲਸਾ ਨਵੀਂ ਦਿੱਲੀ ਵਲੋਂ ਚਲਾਏ ਜਾ ਰਹੇ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ (2 ਅਕਤੂਬਰ-14 ਨਵੰਬਰ) ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਇਸ ਅਭਿਆਨ ਤਹਿਤ 2 ਪੈਰਾ ਲੀਗਲ ਵਲੰਟੀਅਰਜ਼ ਵਲੋਂ ਵੀ ਪਿੰਡਾਂ ਵਿਚ ਸੈਮੀਨਾਰਾਂ ਦੌਰਾਨ 150 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੜੀ ਵਿਚ ਰਿਆਤ- ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਰਾਹੀਂ ਮਹਿਲਾਵਾਂ ਦਾ ਸਸ਼ਕਤੀਕਰਨ ਵਿਸ਼ੇ ’ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ 60 ਦੇ ਕਰੀਬ ਮਹਿਲਾਵਾਂ ਵਲੋਂ ਹਿੱਸਾ ਲਿਆ ਗਿਆ। ਇਸ ਦੌਰਾਨ ਮਹਿਲਾਵਾਂ ਨੂੰ ਅੱਗੇ ਵੱਧਣ ਲਈ ਪ੍ਰਚਾਰ ਕੀਤਾ ਗਿਆ ਅਤੇ ਰਿਸੋਰਸ ਪਰਸਨ ਸਮਾਜ ਸੇਵੀ ਅਨੀਤਾ ਕੁਮਾਰੀ ਤੇ ਐਡਵੋਕੇਟ ਆਰਤੀ ਸ਼ਰਮਾ ਨੇ ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਸਟੇਟ ਵੋਮੈਨ ਕਮਿਸ਼ਨ ਦੀ ਮੈਂਬਰ ਕਿਰਨ ਧਾਮੀ, ਐਡਵੋਕੇਟ ਹਰਜੀਤ ਕੌਰ, ਐਡਵੋਕੇਟ ਮਲਕੀਤ ਸਿੰਘ ਸਿਕਰੀ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਂਫਲਟ ਤੇ ਮਹਿਲਾ ਸਸ਼ਕਤੀਕਰਨ ਕਾਨੂੰਨੀ ਐਕਟਸ ਦੀਆਂ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ ਉਨ੍ਹਾਂ ਵਲੋਂ ਸ਼ਾਮਲ ਹੋਈਆਂ ਮਹਿਲਾਵਾਂ ਨੂੰ ਅਥਾਰਟੀ ਵਲੋਂ ਸਰਟੀਫਿਕੇਟ ਵੀ ਦਿੱਤੇ ਗਏ।
ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਕਾਲਜ ਹੁਸ਼ਿਆਰਪੁਰ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਵਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਨੈਸ਼ਨਲ ਲੀਗਲ ਸਰਵਿਸਜ਼ ਮੌਕੇ ’ਤੇ ਬੀ.ਏ.,ਐਮ.ਏ. ਅਤੇ ਬੀ.ਐਸ.ਸੀ. ਦੇ ਵਿਦਿਆਰਥੀਆਂ ਨੂੰ ਪੈਨ ਇੰਡੀਆ ਅਵੇਅਰਨੈਸ ਐਂਡ ਆਊਟਰੀਚ ਸਰਵਿਸਜ਼ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਸ੍ਰੀਮਤੀ ਪਾਰਵਤੀ ਦੇਵੀ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਮੈਗਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਹਿੱਸਾ ਲਿਆ ਜਾ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp