ਨੌਜਵਾਨਾਂ ਲਈ ਫੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਨੌਜਵਾਨਾਂ ਲਈ ਫੌਜ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ
ਹੁਸ਼ਿਆਰਪੁਰ, 10 ਨਵੰਬਰ: ਸੀ-ਪਾਈਟ ਨਵਾਂਸ਼ਹਿਰ ਦੇ ਕੈਂਪ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਨੌਜਵਾਨਾਂ ਦੀ ਭਰਤੀ ਜਲਦ ਹੋਣ ਜਾ ਰਹੀ ਹੈ ਜਿਸ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟੇ੍ਰਨਿੰਗ ਕੈਂਪ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ 12 ਅਤੇ 15 ਨਵੰਬਰ ਨੂੰ ਸਵੇਰੇ 9 ਵਜੇ ਟਰਾਇਲ ਲਈ ਨਹਿਰੀ ਰੈਸਟ ਹਾਊਸ, ਰਾਹੋ ਰੋਡ, ਨਵਾਂਸ਼ਹਿਰ ਵਿਖੇ ਕੈਂਪ ਵਿਚ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਲੈ ਕੇ ਆਉਣ, ਨੌਜਵਾਨ 10ਵੀਂ ਪਾਸ (ਘੱਟੋ ਘੱਟ 45 ਪ੍ਰਤੀਸ਼ਤ) ਜਾਂ 12ਵੀਂ ਪਾਸ ਹੋਵੇ। ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮਰ 17 ਸਾਲ 6 ਮਹੀਨੇ ਤੋਂ 21 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ 94637-38300, 87258-66019 ਅਤੇ 98145-86921 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply