PTK : ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦਾ ਹੋਵੇਗਾ ਸਰਵੇ, 175 ਸਕੂਲਾਂ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ

ਪਠਾਨਕੋਟ, 11 ਨਵੰਬਰ (ਰਾਜਿੰਦਰ ਰਾਜਨ ਬਿਊਰੋ ) 12 ਨਵੰਬਰ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਸਾਰੀਆਂ ਤਿਆਰੀਆਂ ਜ਼ਿਲ੍ਹਾ ਪਠਾਨਕੋਟ ਵਿੱਚ ਮੁਕੰਮਲ ਹੋ ਗਈਆਂ ਹਨ। ਸਰਵੇ ਸਬੰਧੀ ਸਮੂਹ ਅਮਲੇ ਨੂੰ ਪੂਰੀ ਤਰ੍ਹਾਂ ਨਾਲ ਸਰਵੇ ਕੰਡਕਟ ਕਰਵਾਉਣ ਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਚੁਣੇ ਗਏ ਸਕੂਲਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ 175 ਸਕੂਲਾਂ ਦੀ ਨੈਸ਼ਨਲ ਅਚੀਵਮੈਂਟ ਸਰਵੇ ਲਈ ਕੇਂਦਰ ਸਰਕਾਰ ਵੱਲੋਂ ਚੋਣ ਕੀਤੀ ਗਈ ਹੈ। ਵਿਭਾਗ ਵਲੋਂ 175 ਸਕੂਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਵੇ ਕਰਨ ਵਾਲੇ ਸਾਰੇ ਅਮਲੇ ਨੂੰ ਪੂਰੀ ਤਰ੍ਹਾਂ ਨਾਲ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਰ ਦੇ ਸਕੂਲਾਂ ਅੰਦਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਸਰਵੇ ਸਬੰਧੀ ਭੇਜੇ ਗਏ ਅਭਿਆਸ ਪੇਪਰਾਂ ਤੋਂ ਲਗਾਤਾਰ ਅਭਿਆਸ ਕਰਵਾਇਆ ਗਿਆ ਹੈ।

ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦਾ ਹੋਵੇਗਾ ਸਰਵੇ।

Advertisements

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਵਾਰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਸਰਵੇ ਲਈ ਚੁਣੇ 175 ਸਕੂਲਾਂ ਵਿੱਚ 94 ਸਰਕਾਰੀ ਸਕੂਲ, 9 ਏਡਿਡ ਸਕੂਲ, 11 ਸੈਂਟਰਲ ਗੌਰਮਿੰਟ ਸਕੂਲ ਅਤੇ 61 ਪ੍ਰਾਈਵੇਟ ਸਕੂਲ ਸ਼ਾਮਿਲ ਹਨ। ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਬਹੁ-ਵਿਕਲਪੀ ਹੋਣਗੇ। ਤੀਜੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਗਣਿਤ, ਭਾਸ਼ਾ ਅਤੇ ਈਵੀਐਸ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਾਣਗੇ। ਅਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਸਮਾਜਿਕ ਵਿਗਿਆਨ, ਗਣਿਤ, ਹਿੰਦੀ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਾਣਗੇ।

Advertisements

ਪੀਜੀਆਈ ਇੰਡੈਕਸ ਦੀ ਤਰ੍ਹਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਨੰਬਰ ਇੱਕ ਰਹੇਗਾ ਪੰਜਾਬ।

Advertisements

ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੀਜੀਆਈ ਇੰਡੈਕਸ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ ਉਸੇ ਤਰ੍ਹਾਂ ਹੀ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੰਬਰ ਇੱਕ ਸਥਾਨ ਹਾਸਲ ਕਰੇਗਾ। ਸਾਰੇ ਹੀ ਅਧਿਆਪਕਾਂ ਵੱਲੋਂ ਬਹੁਤ ਹੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਇਸ ਸਰਵੇ ਦੀ ਤਿਆਰੀ ਕਰਵਾਈ ਗਈ ਹੈ।

ATRI

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply