ਜ਼ਿਲ੍ਹੇ ਦੇ ਪਿੰਡਾਂ ’ਚ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਘਰ-ਘਰ ਲੱਗੇਗੀ ਕੋਵਿਡ ਵੈਕਸੀਨ
ਡਿਪਟੀ ਕਮਿਸ਼ਨਰ ਵਲੋਂ ਡੋਰ-ਟੂ-ਡੋਰ ਟੀਕਾਕਰਨ ਤਹਿਤ ਘੱਟੋ-ਘੱਟ 7 ਪਿੰਡ ਕਵਰ ਕਰਨ ਦੇ ਨਿਰਦੇਸ਼
ਹਰ ਯੋਗ ਲਾਭਪਾਤਰੀ ਨੂੰ ਕੋਵਿਡ ਵੈਕਸੀਨ ਲਵਾਉਣ ਦੀ ਅਪੀਲ, ਜ਼ਿਲ੍ਹੇ ’ਚ 15.96 ਲੱਖ ਤੋਂ ਵੱਧ ਡੋਜ਼ਾਂ ਲੱਗੀਆਂ
ਹੁਸ਼ਿਆਰਪੁਰ, 11 ਨਵੰਬਰ: ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਲਾਭਪਾਤਰੀਆਂ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੇ ਕੋਵਿਡ ਵੈਕਸੀਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਸ਼ੁਰੂ ਕੀਤੇ ਜਾਣ ਵਾਲੀ ਡੋਰ-ਟੂ-ਡੋਰ ਮੈਗਾ ਕੋਵਿਡ ਟੀਕਾਕਰਨ ਮੁਹਿੰਮ ਸਬੰਧੀ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦੇਖਰੇਖ ਹੇਠ ਇਨ੍ਹਾਂ ਦਿਨਾਂ ਦੌਰਾਨ ਕੁਲ 21 ਪਿੰਡ ਕਵਰ ਕੀਤੇ ਜਾਣਗੇ ਅਤੇ ਇਕ ਦਿਨ ਵਿਚ 7 ਪਿੰਡਾਂ ਵਿਚ ਟੀਕਾਕਰਨ ਕਰਦਿਆਂ ਉਥੇ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ।
ਕੋਵਿਡ ਵੈਕਸੀਨ ਮੁਹਿੰਮ ਸਬੰਧੀ ਐਸ.ਡੀ.ਐਮਜ਼, ਸਿਵਲ ਸਰਜਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਮੂਹ ਐਸ.ਐਮ.ਓਜ਼ ਨਾਲ ਵਰਚੂਅਲ ਮੀਟਿੰਗ ਦੌਰਾਨ ਅਪਨੀਤ ਰਿਆਤ ਨੇ ਸਿਹਤ ਵਿਭਾਗ ਦੇ ਅਮਲੇ ਅਤੇ ਆਸ਼ਾ ਵਰਕਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਵਾਉਣੀ ਯਕੀਨੀ ਬਨਾਉਣ। ਜ਼ਿਲ੍ਹੇ ’ਚ 15.96 ਲੱਖ ਤੋਂ ਵੱਧ ਡੋਜ਼ਾਂ ਲੱਗਣ ’ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਆਪੋ-ਆਪਣੇ ਖੇਤਰਾਂ ਦੇ 21 ਪਿੰਡਾਂ ਦੀ ਸੂਚੀ ਤਿਆਰ ਕਰਨ ਜਿਨ੍ਹਾਂ ਵਿਚੋਂ ਮੰਗਲਵਾਰ, ਵੀਰਵਾਰ ਤੇ ਸ਼ਨੀਵਾਰ ਮੈਗਾ ਕੈਂਪਾਂ ਤਹਿਤ 7-7 ਪਿੰਡਾਂ ਵਿਚ ਘਰ-ਘਰ ਵੈਕਸੀਨ ਲਗਾਈ ਜਾਵੇਗੀ।
ਜ਼ਿਲ੍ਹੇ ਵਿਚਲੀਆਂ ਸਮਾਜ ਸੇਵੀ, ਧਾਰਮਿਕ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਅਪਨੀਤ ਰਿਆਤ ਨੇ ਕਿਹਾ ਕਿ ਪਿੰਡਾਂ ਵਿਚ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਵਿਚ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਇਸ ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਅਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਵਿਡ ਵੈਕਸੀਨ ਲਵਾਉਣੋ ਰਹਿ ਗਏ ਲਾਭਪਾਤਰੀ ਆਪਣੇ ਘਰਾਂ ਵਿਚ ਹੀ ਟੀਕਾਕਰਨ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਤਿੰਨ ਦਿਨਾਂ ਤੋਂ ਇਲਾਵਾ ਰੂਟੀਨ ਵਿਚ ਜ਼ਿਲ੍ਹੇ ਅੰਦਰ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਨਿਰਧਾਰਤ ਥਾਵਾਂ ’ਤੇ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਜ਼ਰੂਰੀ ਲਗਵਾਉਣ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 1596102 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚੋਂ 1359870 ਕੋਵੀਸ਼ੀਲਡ ਅਤੇ 236232 ਕੋਵੈਕਸੀਨ ਦੀਆਂ ਡੋਜ਼ਾਂ ਹਨ। ਇਸੇ ਤਰ੍ਹਾਂ ਕੋਵੀਸ਼ੀਲਡ ਦੀ ਪਹਿਲੀ ਡੋਜ਼ ਤਹਿਤ 863165 ਡੋਜ਼ਾਂ ਅਤੇ ਦੂਜੀ ਤਹਿਤ 496705 ਡੋਜ਼ਾਂ ਲਾਭਪਾਤਰੀਆਂ ਨੂੰ ਲਗਾਈਆਂ ਜਾ ਚੁੱਕੀਆਂ ਹਨ। ਕੋਵੈਕਸੀਨ ਦੀ ਪਹਿਲੀ ਡੋਜ਼ ਤਹਿਤ 141726 ਅਤੇ ਦੂਜੀ ਡੋਜ਼ ਤਹਿਤ 94506 ਡੋਜ਼ਾਂ ਲਗਾਈਆਂ ਜਾ ਚੁੱਕੀਆਂ
EDITOR
CANADIAN DOABA TIMES
Email: editor@doabatimes.com
Mob:. 98146-40032 whtsapp