#DC_HOSHIARPUR : ਜ਼ਿਲ੍ਹਾ ਮੈਜਿਸਟਰੇਟ ਨੇ ਵਾਰਡ ਅਟੈਂਡੈਟਾਂ ਦੀ ਭਰਤੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ 

ਜ਼ਿਲ੍ਹਾ ਮੈਜਿਸਟਰੇਟ ਨੇ ਵਾਰਡ ਅਟੈਂਡੈਟਾਂ ਦੀ ਭਰਤੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ 

14 ਨਵੰਬਰ ਨੂੰ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ’ਚ ਲਈ ਜਾਵੇਗੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੀ ਉਕਤ ਭਰਤੀ ਪ੍ਰੀਖਿਆ

Advertisements

ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ 800 ਆਸਾਮੀਆਂ ਨੂੰ ਭਰਨ ਸਬੰਧੀ ਭਰਤੀ ਪ੍ਰੀਖਿਆ ਦੇ ਮੱਦੇਨਜ਼ਰ 13 ਤੋਂ 14 ਨਵੰਬਰ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

Advertisements

ਜਾਰੀ ਹੁਕਮ ਵਿਚ ਉਨ੍ਹਾਂ ਦੱਸਿਆ ਕਿ ਵਾਇਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ ਉਕਤ ਆਸਾਮੀਆਂ ਨੂੰ ਭਰਨ ਲਈ ਪ੍ਰੀਖਿਆ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ, ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ, ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਹਰਿਆਣਾ, ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ (ਹਰਿਆਣਾ), ਰਿਆਤ-ਬਾਹਰਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਨੈਨੋ ਟੈਕਨਾਲੋਜੀ ਬੋਹਨ, ਡੀ.ਏ.ਵੀ. ਕਾਲਜ ਹੁਸ਼ਿਆਰਪਰੁ, ਡੀ.ਏ.ਵੀ. ਕਾਲਜਿਏਟ ਚੰਡੀਗੜ੍ਹ ਰੋਡ, ਐਸ.ਡੀ. ਕਾਲਜ  ਫਗਵਾੜਾ ਰੋਡ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਆਰਿਆ ਸਮਾਜ ਰੋਡ ਹੁਸ਼ਿਆਰਪੁਰ, ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਕਰਵਾਈ ਜਾਵੇਗੀ। 

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੀ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ। 

ਅਪਨੀਤ ਰਿਆਤ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਤੇ ਟਰੈਫਿਕ ਪ੍ਰਬੰਧ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ ਜਦਕਿ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਪੀ੍ਰਖਿਆ ਕੇਂਦਰਾਂ ਵਿਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਮੀਦਵਾਰਾਂ ਦੀ ਥਰਮਲ ਸਕੈਨਿੰਗ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply