ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ

ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਆਯੋਜਿਤ
ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ  ਦੇ ਮੁੰਡੇ ਅਰਸ਼ਪ੍ਰੀਤ ਸਿੰਘ ਨੇ ਕੀਤਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ

Advertisements

ਪਠਾਨਕੋਟ, ਨਵੰਬਰ 27 (ਰਾਜਿੰਦਰ ਰਾਜਨ )
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਪੱਧਰ ਤੋਂ ਹੀ ਵਿਗਿਆਨ ਵਿਸ਼ੇ ਦੀ ਵਿਸਥਾਰਤ ਪੜਾਈ ਲਈ ਪ੍ਰੇਰਿਤ ਕਰਨ ਅਤੇ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿਭਾਗੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਰਾਜੇਸ਼ਵਰ ਸਲਾਰੀਆ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਾਇੰਸ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਦੂਜੇ ਦਿਨ ਨੌਵੀਂ ਅਤੇ ਦਸਵੀਂ ਦੇ ਬਲਾਕ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੇ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕਰਵਾਏ ਗਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ ਦੇ ਅਰਸ਼ਪ੍ਰੀਤ ਸਿੰਘ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਥਰਿਆਲ ਦੀ ਦਿਕਸ਼ਾ ਅਤੇ ਕਰਨ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਕਾਨਵਾਂ ਦੀ ਰੀਆ ਅਤੇ ਪ੍ਰਨਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ ਵਿਗਿਆਨ ਪ੍ਰਤੀ ਰੁਚੀ ਵੱਧਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਬਲਾਕ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਆਪਣੇ ਮਾਡਲਸ ਨਾਲ ਭਾਗ ਲਿਆ ਹੈ।
ਜ਼ਿਲ੍ਹਾ ਪੱਧਰ ਦੇ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 2100, 1500 ਅਤੇ 1100 ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀਆਂ ਤੋਂ ਪਹਿਲਾਂ ਸਮੂਹ ਸਕੂਲਾਂ ਵਿੱਚ ਸਕੂਲਾਂ ਦੇ ਮੁਖੀਆਂ ਅਤੇ ਵਿਗਿਆਨ ਅਧਿਆਪਕਾਂ ਵੱਲੋਂ ਆਯੋਜਿਤ ਵਿਗਿਆਨ ਪ੍ਰਦਰਸ਼ਨੀਆਂ ’ਚ ਵਿਦਿਆਰਥੀਆਂ, ਪੰਚਾਇਤੀ ਨੁਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਕਲੱਬਾਂ ਤੇ ਹੋਰ ਮੋਹਤਬਰ ਸ਼ਖਸੀਅਤਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ ਸੀ।
ਇਸ ਮੌਕੇ ਤੇ ਪ੍ਰਿੰਸੀਪਲ ਜੋਤੀ ਪਰਾਸ਼ਰ, ਬੀਐਮ ਸਾਇੰਸ ਰਾਜੇਸ਼ ਸਲਵਾਨ, ਬੀਐਮ ਮੋਹਨੀਸ ਸਿੰਘ, ਬੀਐਮ ਰਜਨੀਸ਼ ਕੁਮਾਰ, ਬੀਐਮ ਰਾਜਨ ਸਿਆਲੀਂ ਕੁੱਲੀਆਂ, ਬੀਐਮ ਅਜੇ ਭੋਗਲ ਆਦਿ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply