#DC_HOSHIARPUR : ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2 ਤੇ 3 ਦਸੰਬਰ ਨੂੰ ਲਗਾਇਆ ਜਾਵੇਗਾ ਸਵੈ ਰੋਜ਼ਗਾਰ ਮੇਲਾ : ਅਪਨੀਤ ਰਿਆਤ

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2 ਤੇ 3 ਦਸੰਬਰ ਨੂੰ ਲਗਾਇਆ ਜਾਵੇਗਾ ਸਵੈ ਰੋਜ਼ਗਾਰ ਮੇਲਾ : ਅਪਨੀਤ ਰਿਆਤ
-ਕਿਹਾ, ਬਿਨੈਕਾਰ ਜ਼ਰੂਰੀ ਦਸਤਾਵੇਜ਼ਾਂ ਸਮੇਤ ਸਵੇਰੇ ਸਾਢੇ 9 ਵਜੇ ਪਹੁੰਚਣ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ
ਹੁਸ਼ਿਆਰਪੁਰ, 30 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 2 ਤੇ 3 ਦਸੰਬਰ ਨੂੰ ਸਵੈਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿਚ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਛੁਕ ਬਿਨੈਕਾਰ ਇਸ ਸਵੈਰੋਜ਼ਗਾਰ ਮੇਲੇ ਵਿਚ ਹਿੱਸਾ ਲੈਣ ਲਈ ਉਕਤ ਦਿਨਾਂ ਵਿਚ ਸਵੇਰੇ ਸਾਢੇ 9 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਜ਼ਰੂਰੀ ਦਸਤਾਵੇਜ਼ਾਂ ਸਮੇਤ ਪਹੰੁੰਚਣ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦਿਵਾਉਣ ਲਈ ਸਰਕਾਰ ਵਲੋਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਸਕੀਮਾਂ ਨੌਜਵਾਨਾਂ ਨੂੰ ਸਵੈਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਬੇਰੋਜ਼ਗਾਰੀ ਨੂੰ ਰੋਕਣ ਲਈ ਸਹਾਇਕ ਸਿੱਧ ਹੋ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਵਿਚ ਪੀ.ਈ.ਜੀ.ਪੀ., ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤੇ ਸਟੈਂਡ ਅਪ ਇੰਡੀਆ ਤੋਂ ਇਲਾਵਾ ਹੋਰ ਸਕੀਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ ਕਰਜ਼ਾ ਏਜੰਸੀਆਂ ਤੋਂ ਬੇਰੋਜ਼ਗਾਰ ਪ੍ਰਾਰਥੀ ਸਵੈ ਰੋਜ਼ਗਾਰ ਲਈ ਕਰਜਾ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਪ੍ਰਾਰਥੀ ਜੋ ਆਪਣਾ ਕੰਮ ਧੰਦਾ ਸ਼ੁਰੂ ਕਰਨ ਦੇ ਚਾਹਵਾਨ ਹਨ ਤੇ ਆਪਣੇ ਚੱਲ ਰਹੇ ਕੰਮ ਨੂੰ ਹੋਰ ਵਧਾਉਣਾ ਚਾਹੁੰਦੇ ਹਨ, ਉਹ ਵੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣਾ ਆਧਾਰ ਕਾਰਡ, ਵਿਦਿਅਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੈਂਕ ਦੀ ਕਾਪੀ, ਫਰਦ ਦੀ ਕਾਪੀ ਤੇ 2 ਪਾਸਪੋਰਟ ਸਾਈਜ ਫੋਟੋਆਂ ਲੈ ਕੇ ਇਨ੍ਹਾਂ ਸਵੈਰੋਜ਼ਗਾਰ ਮੇਲਿਆਂ ਵਿਚ ਭਾਗ ਲੈ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply