#DC_HOSHIARPUR : ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕਤਾ ਫੈਲਾਉਣ ਲਈ 7 ਜਾਗਰੂਕਤਾ ਵੈਨਾਂ ਰਵਾਨਾ, ਚੋਣਾਂ ਦੀਆਂ ਤਿਆਰੀਆਂ ਸਬੰਧੀ ਰਿਟਰਨਿੰਗ ਅਫ਼ਸਰਾਂ ਨੂੰ ਨਿਰਦੇਸ਼

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕਤਾ ਫੈਲਾਉਣ ਲਈ 7 ਜਾਗਰੂਕਤਾ ਵੈਨਾਂ ਰਵਾਨਾ
-ਜਾਗਰੂਕਤਾ ਵੈਨਾਂ 7 ਵਿਧਾਨ ਸਭਾ ਹਲਕਿਆਂ ’ਚ ਕਰਨਗੀਆਂ ਜਾਗਰੂਕ
-ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਸਬੰਧੀ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼
-ਕਿਹਾ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ, ਪੀ.ਡਬਲਯੂ.ਡੀ. ਦੀ ਵੋਟ ਬਣਵਾਉਣ ਤੇ ਸਵੀਪ ਗਤੀਵਿਧੀਆਂ ’ਚ ਲਿਆਂਦੀ ਜਾਵੇ ਤੇਜ਼ੀ
ਹੁਸ਼ਿਆਰਪੁਰ, 30 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ)  ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 7 ਜਾਗਰੂਕਤਾ ਵੈਨਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਇਹ ਜਾਗਰੂਕਤਾ ਵੈਨਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਜਾ ਕੇ ਵੋਟਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ), ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨਾਲ ਜੁੜੀ ਇਕ ਮਸ਼ੀਨ ਹੈ, ਜਿਸ ਰਾਹੀਂ ਵੋਟਰ ਆਪਣੀ ਵੋਟ ਦੀ ਪੁਸ਼ਟੀ ਕਰ ਸਕਦੇ ਹਨ। ਇਸ ਮਸ਼ੀਨ ਰਾਹੀਂ ਵੋਟਰ ਕਰੀਬ 7 ਸੈਕੰਡ ਲਈ ਉਸ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਤੇ ਚੋਣ ਦੇਖ ਸਕਦੇ ਹਨ, ਜਿਸ ਨੂੰ ਉਨ੍ਹਾਂ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਵੋਟਰ ਈ.ਵੀ.ਐਮ. ਦੇ ਬੈਲੇਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਤੇ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨ।
ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦੇ ਹੋਏ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣ ਸਬੰਧੀ ਜਾਣਕਾਰੀ ਲਈ ਮੁਫ਼ਤ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਤੇ ਪੀ.ਡਬਲਯੂ.ਡੀ. ਵੋਟਰਾਂ ਦੀ ਵੋਟ ਬਨਾਉਣ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ 10 ਪ੍ਰਤੀਸ਼ਤ ਤੋਂ ਘੱਟ ਪੋÇਲੰਗ ਵਾਲੇ ਬੂਥਾਂ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਅਤੇ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕਿਆਂ ਵਿਚ ਇਨ੍ਹਾਂ ਬੂਥਾਂ ’ਤੇ ਖੁਦ ਜਾ ਕੇ ਲੋਕਾਂ ਨੂੰ ਵੋਟਿੰਗ ਪ੍ਰਤੀ ਉਤਸ਼ਾਹਿਤ ਕਰਨ ਦਾ ਯਤਨ ਕਰਨ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਅਰਵਿੰਦ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਅਤੇ ਤਹਿਸੀਲਦਾਰ ਚੋਣਾਂ ਸ੍ਰੀ ਹਰਮਿੰਦਰ ਸਿੰਘ ਵੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply