ਪੰਜਾਬ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੇ ਸਰਕਾਰ ਦੇ ਵਿਕਾਸ ਏਜੰਡੇ ’ਤੇ ਲਗਾਈ ਮੋਹਰ
-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ 73 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਭਗਵਾਨ ਪਰਸ਼ੂਰਾਮ ਚੌਕ ਦੀ ਸੁੰਦਰਤਾ ਵਧਾਉਣ ਲਈ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਕਿਹਾ, ਭਗਵਾਨ ਪਰਸ਼ੂਰਾਮ ਚੌਕ ਦੀ ਸੁੰਦਰਤਾ ਵਧਾਉਣ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ
ਹੁਸ਼ਿਆਰਪੁਰ, 1 ਦਸੰਬਰ:
ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ’ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਚੱਲਦਿਆਂ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਪੈਦਾ ਹੋਇਆ ਹੈ, ਜੋ ਕਿ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ’ਤੇ ਮੋਹਰ ਲਗਾਉਂਦਾ ਹੈ। ਉਹ ਅੱਜ ਜ਼ਿਲ੍ਹਾ ਕਚਹਿਰੀ ਨੇੜੇ ਬਣ ਰਹੇ ਭਗਵਾਨ ਪਰਸ਼ੂਰਾਮ ਚੌਕ ਦੇ ਨਿਰਮਾਣ ਤੇ ਇਸ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਇਸ ਦੇ ਆਸ-ਪਾਸ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਵਿਧਾਇਕ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਹੁਸ਼ਿਆਰਪੁਰ ਵਿਚ ਜਿਲ੍ਹਾ ਕਚਹਿਰੀ ਨੇੜੇ ਭਗਵਾਨ ਪਰਸ਼ੂਰਾਮ ਜੀ ਦੇ ਨਾਮ ’ਤੇ ਸ਼ਾਨਦਾਰ ਚੌਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਚੌਕ ਦੀ ਸ਼ਾਨ ਨੂੰ ਬਣਾਉਣ ਲਈ ਇਸ ਦੇ ਚਾਰੇ ਪਾਸੇ ਸੜਕ, ਲਾਈਟਿੰਗ ਤੇ ਸੜਕ ਦੇ ਦੋਨੋਂ ਪਾਸੇ ਸ਼ਾਨਦਾਰ ਟਾਈਲਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਇਸ ਪੂਰੇ ਨਿਰਮਾਣ ਕਾਰਜ ’ਤੇ 73 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਚੌਕ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤਾਂ ਜੋ ਹੁਸ਼ਿਆਰਪੁਰ ਆਣ-ਜਾਣ ਵਾਲਾ ਹਰ ਵਿਅਕਤੀ ਭਗਵਾਨ ਪਰਸ਼ੂਰਾਮ ਚੌਕ ਨੂੰ ਯਾਦ ਰੱਖੇ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਤੇ ਪਿੰਡਾਂ ਵਿਚ ਸੜਕਾਂ ਦਾ ਜਾਲ ਵਿਛਾ ਦਿੱਤਾ ਗਿਆ ਹੈ ਅਤੇ ਵਿਕਾਸ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਵਿਕਾਸ ਦੇ ਨਾਮ ’ਤੇ ਹੀ ਲੜੇਗੀ ਕਿਉਂਕਿ ਸੂਬੇ ਦੇ ਲੋਕਾਂ ਨੇ ਇਸ ਸਰਕਾਰ ਦੇ ਵਿਕਾਸ ਕੰਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਹੁਸ਼ਿਆਰਪੁਰ ਵਿਚ ਬਣਨ ਜਾ ਰਹੇ ਸਰਕਾਰੀ ਮੈਡੀਕਲ ਕਾਲਜ ਅਤੇ ਹੋਰ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਸ ਤੋਂ ਵੀ ਵੱਧ ਵਿਕਾਸ ਦੇ ਕੰਮ ਕਰਵਾਏ ਹਨ।
ਇਸ ਮੌਕੇ ’ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਅਸ਼ੋਕ ਮਹਿਰਾ, ਮੀਨਾ ਸ਼ਰਮਾ, ਭਗਵਾਨ ਪਰਸ਼ੂਰਾਮ ਸੈਨਾ ਦੇ ਪ੍ਰਧਾਨ ਆਸ਼ੂਤੋਸ਼ ਸ਼ਰਮਾ, ਜਗੀਰ ਸਿੰਘ, ਮਲਕੀਤ ਸਿੰਘ ਮਰਵਾਹਾ, ਅਸ਼ਵਨੀ ਸ਼ਰਮਾ, ਰਾਮ ਗੋਪਾਲ ਸ਼ਰਮਾ, ਨੇਤਰ ਸ਼ਰਮਾ, ਸੁਭਾਸ਼ ਸ਼ਰਮਾ, ਸੰਜੀਵ ਸ਼ਰਮਾ, ਅਮਰਜੀਤ ਸ਼ਰਮਾ, ਸੁਨੀਸ਼ ਪ੍ਰਾਸ਼ਰ, ਅਭਿਸ਼ੇਕ ਕੌਸ਼ਲ, ਓਂਕਾਰ ਨਾਥ ਕੌਸ਼ਲ, ਵਿਪੁਲ ਸ਼ਰਮਾ, ਪੁਨੀਤ ਸ਼ਰਮਾ, ਐਡਵੋਕੇਟ ਲਵਕੇਸ਼ ਓਹਰੀ, ਦਿਨੇਸ਼ ਬਹਿਲ, ਅਜੇ ਭੱਲ, ਸੁਨੀਸ਼ ਪ੍ਰਾਸ਼ਰ, ਅਰਵਿੰਦ ਅਗਨੀਹੋਤਰੀ, ਅਮ੍ਰਿਤ ਤੋਂ ਇਲਾਵਾ ਬ੍ਰਹਮਣ ਸਭਾ ਪ੍ਰਗਤੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp