ਵੱਡੀ ਖ਼ਬਰ : ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ‘ਚ ਇਕ ਹੋਰ ਛੁੱਟੀ ਵਧਾ ਦਿੱਤੀ ਗਈ ਹੈ। ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਵਿਰਾਸਤ ਏ ਖਾਲਸਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨਗਰ ਕੌਂਸਲ ਸ੍ਰੀ ਆਨੰਦ ਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਪ੍ਰੇਮ ਸਿੰਘ ਬਾਸੋਵਾਲ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਸਮੇਤ ਉੱਚ ਅਧਿਕਾਰੀ ਹਾਜ਼ਰ ਸਨ। ਵਿਰਾਸਤ ਏ ਖ਼ਾਲਸਾ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਪੀਕਰ ਕੰਵਰਪਾਲ ਸਿੰਘ ਰਾਣਾ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ।

Advertisements

ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਗੁਰਦੁਆਰਾ ਸੀਸ ਗੰਜ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਸਪੀਕਰ ਰਾਣਾ ਕੇਪੀ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਮੌਜੂਦ ਸਨ। ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਦੇ ਕੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply