ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਰਿਟਰਨਿੰਗ ਅਫ਼ਸਰ : ਡਾ.ਐਸ.ਕਰੁਣਾ ਰਾਜੂ

Advertisements

ਚੰਡੀਗੜ੍ਹ, 8 ਦਸੰਬਰ:

Advertisements

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।

Advertisements

ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ।

ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਅਾਦਿ ਸਪਸ਼ਟ ਪੜ੍ਹ ਹੁੰਦੇ ਹੋਣ, ਪਖਾਨਿਆਂ ਦੀ ਸਾਫ਼ ਸਫ਼ਾਈ,ਪੀਣ ਵਾਲੇ ਪਾਣੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।

ਸੀ.ਈ.ਉ. ਡਾ. ਰਾਜੂ ਨੇ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਬੂਥਾਂ ਵਿਚ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ ਉਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾਣ।

ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਾਰਜਾਂ ਵਿਚ ਡਿਊਟੀ ਤੇ ਲਗਾਏ ਜਾ ਰਹੇ ਅਮਲੇ ਦਾ ਕੋਵਿਡ ਸਬੰਧੀ ਟੀਕਾਕਰਨ ਯਕੀਨੀ ਬਨਾਉਣ ਦੇ ਨਾਲ ਨਾਲ ਕੋਵਿਡ ਦੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਨਜਿੱਠਣ ਲਈ ਵੀ ਤਿਆਰੀ ਰੱਖੀ ਜਾਵੇ।

ਡਾ. ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਅਮਲ ਵਿਚ ਸ਼ਾਮਿਲ ਸਟਾਫ਼ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਵਿਚ ਖੁਦ ਸ਼ਾਮਲ ਹੋਣ ਅਤੇ ਨਾਲ ਹੀ ਲੋਕਾਂ ਨੂੰ ਬਿਨਾਂ ਕਿਸੇ ਲਾਲਚ,ਡਰ ਅਤੇ ਭੈਅ ਦੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਕੌਰ ਆਈ.ਏ.ਐਸ. ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply