ਪੰਜਾਬ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ : ਅਰੋੜਾ
-ਹਲਕਾ ਵਿਧਾਇਕ ਨੇ 20.21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮਾਂ ਦੀ ਕਰਵਾਈ ਸ਼ੁਰੁਆਤ
ਹੁਸ਼ਿਆਰਪੁਰ, 9 ਦਸੰਬਰ: ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਉਹ ਅੱਜ 20.21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 12 ਦੇ ਮੁਹੱਲਾ ਰਵੀਦਾਸ ਨਗਰ ਅਤੇ ਪ੍ਰੀਤ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮਾਂ ਨੂੰ ਸ਼ੁਰੂ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਕੰਮ ਦੀ ਸ਼ੁਰੂਆਤ ਉਨ੍ਹਾਂ ਮੁਹੱਲੇ ਦੀ ਬਜ਼ੁਰਗ ਮਹਿਲਾ ਦੇ ਹੱਥੋਂ ਕਰਵਾਈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ ਅਤੇ ਮੱਧਵਰਗ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਕੇ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧੇ ਤੋਂ ਇਲਾਵਾ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗਰੁੱਪ ਡੀ/ਦਰਜਾ-ਚਾਰ ਕਰਮਚਾਰੀਆਂ ਦੀ ਰੈਗੂਲਰ ਭਰਤੀ ਦੇ ਫੈਸਲੇ ਤੋਂ ਇਲਾਵਾ ਐਨ.ਪੀ.ਐਸ. ਅਧੀਨ ਆਉਂਦੇ ਕਰਮਚਾਰੀਆਂ ਦੀ ਮੌਤ ਹੋਣ ’ਤੇ ਪਰਿਵਾਰਕ ਪੈਨਸ਼ਨ ਦਾ ਫੈਸਲਾ ਲਾਗੂ ਕਰਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਰਿਹਾ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਫਾਇਨਾਂਸ ਕਮੇਟੀ ਬਲਵਿੰਦਰ ਕੁਮਾਰ ਬਿੰਦੀ, ਕੌਂਸਲਰ ਅਮਰੀਕ ਚੌਹਾਨ, ਸੁਨੀਲ ਕੁਮਾਰ, ਰਣਦੀਪ ਕੁਮਾਰ, ਪ੍ਰਸ਼ੋਤਮ ਸੋਢੀ, ਚਮਨ ਲਾਲ, ਕਾਕਾ ਸੈਣੀ, ਨੰਦ ਲਾਲ, ਲੱਕੀ, ਬਲਵਿੰਦਰ ਕੁਮਾਰ, ਰਜਿੰਦਰ ਕੁਮਾਰ, ਲਾਡੀ, ਮਲਕੀਤ ਸੈਣੀ, ਕਿਸ਼ਨ ਸਿੰਘ, ਮਹਿੰਦਰ ਪਾਲ, ਹਰਬੰਸ ਸਿੰਘ, ਹੈਪੀ ਅਤੇ ਇਲਾਕਾ ਵਾਸੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp