ਨਵੀਂ ਦਿੱਲੀ :
ਜਨਤਕ ਖੇਤਰ ਦੇ ਬੈਂਕਾਂ ਦੇ ਲਗਪਗ 9 ਲੱਖ ਕਰਮਚਾਰੀ ਵੀਰਵਾਰ ਤੋਂ ਦੋ ਦਿਨਾਂ ਦੀ ਹੜਤਾਲ ‘ਤੇ ਜਾ ਰਹੇ ਹਨ, ਜਿਸ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਸਰਕਾਰੀ ਖੇਤਰ ਦੇ ਦੋ ਬੈਂਕਾਂ ਦਾ ਨਿੱਜੀਕਰਨ ਕਰਨ ਦੀ ਸਰਕਾਰ ਦੀ ਕੋਸ਼ਿਸ਼ ਵਿਰੁੱਧ ਕੀਤੀ ਜਾ ਰਹੀ ਹੈ। ਸਰਕਾਰ ਨੇ ਬਜਟ 2021-22 ਦੌਰਾਨ ਦੋ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੀ ਤਜਵੀਜ਼ ਰੱਖੀ ਸੀ।
ਫੰਡ ਟ੍ਰਾਂਸਫਰ ਵਰਗੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀਆਂ ਸੰਭਾਵਨਾਵਾਂ
ਭਾਰਤੀ ਸਟੇਟ ਬੈਂਕ (SBI) ਸਮੇਤ ਜ਼ਿਆਦਾਤਰ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਜਿਵੇਂ ਕਿ ਚੈੱਕ ਕਲੀਅਰਿੰਗ ਅਤੇ ਫੰਡ ਟ੍ਰਾਂਸਫਰ ਪ੍ਰਭਾਵਿਤ ਹੋ ਸਕਦੇ ਹਨ। ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ) ਦੇ ਜਨਰਲ ਸਕੱਤਰ ਸੌਮਿਆ ਦੱਤਾ ਨੇ ਕਿਹਾ ਕਿ ਬੁੱਧਵਾਰ ਨੂੰ ਵਧੀਕ ਮੁੱਖ ਕਿਰਤ ਕਮਿਸ਼ਨਰ ਦੇ ਸਾਹਮਣੇ ਸੁਲਹ ਦੀ ਮੀਟਿੰਗ ਅਸਫਲ ਰਹੀ ਅਤੇ ਯੂਨੀਅਨਾਂ ਨੇ ਹੜਤਾਲ ‘ਤੇ ਜਾਣ ਦੇ ਆਪਣੇ ਫੈਸਲੇ ਨੂੰ ਬਰਕਰਾਰ ਰੱਖਿਆ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਬੈਂਕਿੰਗ ਕਾਨੂੰਨ ਸੋਧ ਬਿੱਲ ਲਿਆ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਬੈਂਕ ਨੂੰ ਨਿੱਜੀ ਖੇਤਰ ਵਿੱਚ ਦੇਣ ਦਾ ਰਾਹ ਪੱਧਰਾ ਹੋ ਜਾਵੇਗਾ। ਸਰਕਾਰ ਦੇ ਇਸ ਫੈਸਲੇ ਖਿਲਾਫ ਬੈਂਕ ਕਰਮਚਾਰੀ ਅਤੇ ਅਧਿਕਾਰੀ 16 ਅਤੇ 17 ਦਸੰਬਰ ਨੂੰ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ‘ਤੇ ਜਾਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp