ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ਤੇ ਹੈ । ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਦਿਵਾਈ। ਰਾਣਾ ਗੁਰਮੀਤ ਸੋਢੀ ਨੇ ਅੱਜ ਹੀ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ।
ਆਖ਼ਿਰਕਾਰ ਕਈ ਦਿਨਾਂ ਤੋਂ ਉਨ੍ਹਾਂ ਦੇ ਕਾਂਗਰਸ ਛੱਡਣ ਦੇ ਲਗਾਏ ਜਾ ਰਹੇ ਕਿਆਫ਼ਿਆਂ ‘ਤੇ ਅੱਜ ਮੋਹਰ ਲੱਗ ਗਈ ਹੈ। ਪਹਿਲਾਂ ਉਨ੍ਹਾਂ ਦੇ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਜਾਣ ਦੇ ਚਰਚੇ ਸਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਮੰਗਲਵਾਰ ਯਾਨੀ ਅੱਜ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਅਸਲ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮੁੱਖ ਮੰਤਰੀ ਦੇ ਤੌਰ ‘ਤੇ ਅਹੁਦਾ ਸੰਭਾਲਿਆ ਸੀ ਤਾਂ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਦੀ ਉਨ੍ਹਾਂ ਦੇ ਅਹੁਦੇ ਤੋਂ ਛੁੱਟੀ ਹੋ ਗਈ ਸੀ। ਸੋਢੀ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp