LATEST : ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਵੀਪ ਗਤੀਵਿਧੀਆਂ ਕਰਵਾਉਣ ਲਈ ਅਹਿਮ ਮੀਟਿੰਗ

*ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਵੀਪ ਗਤੀਵਿਧੀਆਂ ਕਰਵਾਉਣ ਲਈ ਅਹਿਮ ਮੀਟਿੰਗ ਕੀਤੀ *
*ਗੁਰਦਾਸਪੁਰ 21 ਦਸੰਬਰ (ਗਗਨਦੀਪ ਸਿੰਘ ) *
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਪ੍ਰਤੀ ਜਾਗਰੂਕਤਾ ਮੁਹਿੰਮ ਦੇ ਮੱਦੇਨਜਰ ਸਵੀਪ ਟੀਮ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਗੁਰਦਾਸਪੁਰ ਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਸ਼ਮੂਲੀਅਤ ਜਾਗਰੂਕ ਕਰਨ ਲਈ ਸਵੀਪ ਵਿੱਚ ਹਲਕਾ ਵਾਈਸ ਸਹਾਇਕ ਨੋਡਲ ਅਫ਼ਸਰ ਲਗਾਏ ਗਏ ਹਨ ਤਾਂ ਜੋ ਬੂਥ ਪੱਧਰ ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 18-19 ਸਾਲ ਦੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਵੀਪ ਗਤੀਵਿਧੀਆਂ ਨੂੰ ਹੋਰ ਵਧਾਉਣ ਦੇ ਮੰਤਵ ਨਾਲ ਅੱਜ ਮੀਟਿੰਗ ਕੀਤੀ ਗਈ ਹੈ ਤਾਂ ਜੋ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜਿਲੇ ਅੰਦਰ 18-19 ਸਾਲ ਦੇ ਨੋਜਵਾਨ ਲੜਕੇ-ਲੜਕੀਆਂ ਦੀ 100 ਫੀਸਦ ਵੋਟ ਬਣਾਉਣ, ਔਰਤਾਂ ਦੀ 100 ਫੀਸਦ ਵੋਟ ਪੋਲ ਕਰਵਾਉਣ ਸਬੰਧੀ, ਪੋਲਿੰਗ ਬੂਥਾਂ ਨੂੰ ਡੈਕੋਰੇਟ ਕਰਨ ਸਬੰਧੀ, ਯੂਥ ਕਲੱਬਾਂ ਦੀ ਗਤੀਵਿਧੀਆਂ ਵਧਾਉਣ ਸਬੰਧੀ, 80 ਸਾਲ ਤੋਂ ਵੱਧ ਦੀ ਉਮਰ ਵਾਲੇ ਵੋਟਰ ਅਤੇ ਅੰਗਹੀਣ ਵੋਟਰਾਂ ਦੀ ਵੋਟਰ ਵਜੋ ਸ਼ਮੂਲੀਅਤ ਵਧਾਉਣ ਸਬੰਧੀ, ਵੋਟਰ ਸੇਲਫੀ ਕੰਪੇਨ ਆਦਿ ਤਹਿਤ ਸਵੀਪ ਗਤੀਵਿਧੀਆਂ ਕੀਤੀਆਂ ਜਾਣ।
*ਉਨਾਂ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਪ੍ਰਿੰਟ, ਇਲੈਕਟ੍ਰਾਨਿਕਸ ਅਤੇ ਸ਼ੋਸਲ ਮੀਡੀਆਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਹੋਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਦਾ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਦੇਸ਼ ਦੀ ਸ਼ਕਤੀ ਨੋਜਵਾਨ ਹੈ ਅਤੇ ਨੌਜਵਾਨ ਦੀ ਸ਼ਕਤੀ ਵੋਟ ਹੈ। *
ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ। ਉਨਾਂ ਅੱਗੇ ਦੱਸਿਆ ਕਿ ਜਿਲੇ ਅੰਦਰ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਪੋਲਿੰਗ ਘੱਟ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply