ਵੱਡੀ ਖ਼ਬਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੁੱਢਲੀ ਪੜਤਾਲ ਮਗਰੋਂ ਕੀਤੇ ਵੱਡੇ ਖੁਲਾਸੇ, ਬੇਅਦਬੀ ਦਾ ਦੋਸ਼ੀ ਸ੍ਰੀ ਹਰਿਮੰਦਰ ਸਾਹਿਬ ਦੀ ਪਹਿਲੀ ਮੰਜ਼ਿਲ ’ਤੇ ਲਗਪਗ ਇਕ ਘੰਟਾ ਰੈਕੀ ਕਰਦਾ ਰਿਹਾ

ਚੰਡੀਗੜ੍ਹ: ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੇ ਖੁਲਾਸੇ ਕੀਤੇ ਹਨ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਕਰਮਚਾਰੀਆਂ ਵੱਲੋਂ ਦੋਤਿੰਨ ਵਾਰ ਦਰਸ਼ਨੀ ਡਿਉਢੀ ਤੋਂ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਹੋਰ ਤਾਂ ਹੋਰ ਇੱਕ ਵਾਰ ਟਾਸਕ ਫੋਰਸ ਨੇ ਉਸ ਕੋਲੋਂ ਪੁੱਛਗਿੱਛ ਵੀ ਕੀਤੀ ਸੀ। ਇਸ ਸਭ ਦੇ ਬਾਵਜੂਦ ਸ਼ਾਮ ਨੂੰ ਟਾਸਕ ਫੋਰਸ ਦੀ ਡਿਊਟੀ ਬਦਲਣ ਮਗਰੋਂ ਇਹ ਵਿਅਕਤੀ ਝਕਾਨੀ ਦੇ ਕੇ ਸੱਚਖੰਡ ਦੇ ਅੰਦਰ ਮੁੜ ਦਾਖ਼ਲ ਹੋ ਗਿਆ।

ਇਹ ਖੁਲਾਸਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਢਲੀ ਪੜਤਾਲ ਮਗਰੋਂ ਕੀਤਾ ਹੈ। ਧਾਮੀ ਨੇ ਕਿਹਾ ਹੈ ਕਿ ਇਸ ਪਿੱਛੇ ਵੱਡੀ ਸਾਜ਼ਿਸ਼ ਹੈ ਤੇ ਜਿਸ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ ਉਸ ਨੂੰ ਕਮਾਂਡੋ ਟਰੇਨਿੰਗ ਦਿੱਤੀ ਗਈ ਲੱਗਦੀ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਘੋਖਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ।

Advertisements

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਦੇਖਣ ਤੋਂ ਪਤਾ ਲੱਗਾ ਕਿ ਇਹ ਸ਼ੱਕੀ ਵਿਅਕਤੀ 18 ਦਸੰਬਰ ਨੂੰ ਸਵੇਰੇ ਸਾਢੇ ਅੱਠ ਵਜੇ ਹੈਰੀਟੇਜ ਸਟਰੀਟ ਰਾਹੀਂ ਜੱਲ੍ਹਿਆਂਵਾਲਾ ਬਾਗ ਮਾਰਗ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸੀ। ਉਸ ਨੇ ਘੰਟਾ ਘਰ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦਾ ਯਤਨ ਕੀਤਾ ਸੀ ਪਰ ਉਥੇ ਤਾਇਨਾਤ ਸੇਵਾਦਾਰਾਂ ਨੇ ਸ਼ੱਕ ਕਾਰਨ ਉਸ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ।

Advertisements
ਰੋਕੇ ਜਾਣ ਤੋਂ ਬਾਅਦ ਇਹ ਵਿਅਕਤੀ ਸ੍ਰੀ ਗੁਰੂ ਰਾਮਦਾਸ ਸਰਾਂ ਵਾਲੇ ਪਾਸੇ ਚਲਾ ਗਿਆ ਸੀ ਤੇ ਸਵੇਰੇ 9.40 ਵਜੇ ਲੰਗਰ ਘਰ ਵਾਲੇ ਪਾਸਿਉਂ ਅੰਦਰ ਦਾਖ਼ਲ ਹੋਇਆ। ਉਸ ਨੇ ਲੰਗਰ ਘਰ ਵਿਚ ਲੰਗਰ ਛੱਕਿਆ ਅਤੇ ਚਾਹ ਵੀ ਪੀਤੀ ਸੀ। ਸਵੇਰੇ 10.19 ਵਜੇ ਉਹ ਪਰਿਕਰਮਾ ਵਿਚ ਆਇਆ ਅਤੇ 10.34 ਵਜੇ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਦੇਖਿਆ ਗਿਆ ਪਰ ਉਸ ਨੇ ਮੱਥਾ ਨਹੀਂ ਟੇਕਿਆ।
ਉਹ ਹਰਿ ਕੀ ਪਉੜੀ ਵਲੋਂ ਦਾਖ਼ਲ ਹੋਇਆ ਤੇ ਵਾਪਸ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਦੀ ਪਹਿਲੀ ਮੰਜ਼ਿਲ ’ਤੇ ਚਲਾ ਗਿਆ ਸੀ। ਲਗਪਗ ਇਕ ਘੰਟਾ ਉਹ ਉਪਰ ਹੀ ਰਿਹਾ ਤੇ ਮੌਕੇ ਦੀ ਭਾਲ ਜਾਂ ਰੈਕੀ ਕਰਦਾ ਰਿਹਾ। ਕਰੀਬ ਪੌਣੇ 12 ਵਜੇ ਉਹ ਬਾਹਰ ਨਿਕਲਿਆ ਤੇ ਅਕਾਲ ਤਖ਼ਤ ਦੇ ਸਾਹਮਣੇ ਦਿਖਾਈ ਦਿੱਤਾ। ਕਰੀਬ ਪੌਣੇ ਤਿੰਨ ਵਜੇ ਉਸ ਨੇ ਦਰਸ਼ਨੀ ਡਿਉਢੀ ਰਾਹੀਂ ਅੰਦਰ ਜਾਣ ਦਾ ਯਤਨ ਕੀਤਾ ਪਰ ਸ਼ੱਕੀ ਹਾਲਤ ’ਚ ਦੇਖਦਿਆਂ ਉਥੇ ਤਾਇਨਾਤ ਸੇਵਾਦਾਰ ਨੇ ਉਸ ਨੂੰ ਬਾਹਰ ਕਰ ਦਿੱਤਾ। ਉਸ ਨੇ ਜਦੋਂ ਦੂਜੇ ਰਸਤੇ ਰਾਹੀਂ ਅੰਦਰ ਜਾਣ ਦਾ ਯਤਨ ਕੀਤਾ ਤਾਂ ਉਸ ਨੂੰ ਇਕ ਸ਼ਰਧਾਲੂ ਨੇ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਸੀ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply