ਵੱਡੀ ਖ਼ਬਰ : ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਚ ਧਮਾਕਾ, 2 ਮੌਤਾਂ, 6 ਲੋਕ ਗੰਭੀਰ ਰੂਪ ਨਾਲ ਜ਼ਖਮੀ

ਲੁਧਿਆਣਾ :  ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲਣ ,ਲੋਕ ਘਬਰਾ ਕੇ ਬਾਹਰ ਨਿਕਲ ਗਏ। ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਥਾਨ ‘ਤੇ ਇੱਕ ਲਾਸ਼  ਬੁਰੀ ਤਰ੍ਹਾਂ ਵਿਗੜ ਚੁੱਕੀ ਹੈ।

ਇਸ ਦੇ ਨਾਲ ਹੀ ਕਰੀਬ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਬਲਾਸਟ ਵਿਚ ਨਾਇਬ ਕੋਟ ਸੰਜੀਵ ਕੁਮਾਰ ਜ਼ਖ਼ਮੀ ਹੋ ਗਿਆ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Advertisements

ਇਹ ਧਮਾਕਾ ਦੂਜੀ ਮੰਜ਼ਿਲ ‘ਤੇ ਜੱਜ ਸ਼ਵੇਤਾ ਦਾਸ ਦੀ ਅਦਾਲਤ ਦੇ ਸਾਹਮਣੇ ਬਾਥਰੂਮ ਅਤੇ ਰਿਕਾਰਡ ਰੂਮ ਨੇੜੇ ਹੋਇਆ। ਜੱਜ ਸ਼ਵੇਤਾ ਦਾਸ ਛੁੱਟੀ ‘ਤੇ ਸਨ, ਇਸ ਲਈ ਉਨ੍ਹਾਂ ਦੀ ਅਦਾਲਤ ‘ਚ ਕੋਈ ਸੁਣਵਾਈ ਨਹੀਂ ਹੋਈ। 

Advertisements

ਸੂਚਨਾ ਮਿਲਦੇ ਸਾਰ ਹੀ ਪੁਲਿਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ ।ਧਮਾਕਾ ਏਨਾ ਜ਼ਬਰਦਸਤ ਸੀ ਕਿ ਸਾਰੀ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਇਸ ਨਾਲ ਇਮਾਰਤ ਦਾ ਕੁਝ ਹਿੱਸਾ ਵੀ ਨੁਕਸਾਨਿਆ ਗਿਆ।

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply