ਐਲੀਮੈੰਟਰੀ ਟੀਚਰ ਯੂਨੀਅਨ ਵੱਲੋਂ ਵਿਭਾਗੀ ਪ੍ਰਮੋਸ਼ਨਾਂ ਦਾ ਸਵਾਗਤ

ਐਲੀਮੈੰਟਰੀ ਟੀਚਰ ਯੂਨੀਅਨ ਵੱਲੋਂ ਵਿਭਾਗੀ ਪ੍ਰਮੋਸ਼ਨਾਂ ਦਾ ਸਵਾਗਤ

ਗੁਰਦਾਸਪੁਰ ( ਗਗਨਦੀਪ ਸਿੰਘ ) ਬੀਤੇ ਦਿਨ ਸਿੱਖਿਆ ਵਿਭਾਗ ਗੁਰਦਾਸਪੁਰ ਵੱਲੋਂ ਕੀਤੀਆਂ ਗਈਆ ਹੈੱਡ ਟੀਚਰ ਤੇ ਸੈਂਟਰ ਹੈਡ ਟੀਚਰ ਦੀਆਂ ਵਿਭਾਗੀ ਪ੍ਰਮੋਸ਼ਨਾਂ ਦਾ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਵਲੋਂ ਸਵਾਗਤ ਕੀਤਾ ਗਿਆ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸੇਖੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਪੰਜਾਬ ਵੱਲੋਂ ਵਿੱਢੇ ਗਏ ਸੂਬਾ ਪੱਧਰੀ ਸੰਘਰਸ਼ ਦੀ ਬਦੌਲਤ ਪੂਰੇ ਪੰਜਾਬ ਵਿਚ ਵਿਭਾਗੀ ਤਰੱਕੀਆਂ ਦਾ ਕੰਮ ਸ਼ੁਰੂ ਹੋਇਆ ਹੈ ।

Advertisements

ਉਹਨਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਪ੍ਰਮੋਸ਼ਨ ਨਾਲ ਸਬੰਧਿਤ ਦਫ਼ਤਰੀ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਅਧਿਆਪਕਾਂ ਦੀਆਂ ਬੜੇ ਲੰਬੇ ਸਮੇਂ ਤੋਂ ਪ੍ਰਮੋਸ਼ਨਾ ਪੈਂਡਿੰਗ ਸਨ ਇਨ੍ਹਾਂ ਪ੍ਰਮੋਸ਼ਨਾ ਨਾਲ ਇਸ ਸਮੂਹ ਅਧਿਆਪਕ ਵਰਗ ਵਿਚ ਖੁਸ਼ੀ ਦੀ ਲਹਿਰ ਹੈ । ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਪਦ ਉਨਤ ਹੋਣ ਵਾਲੇ ਸੈੰਟਰ ਹੈੱਡ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਭਾਗ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਹੋਰ ਮਿਹਨਤ ਅਤੇ ਤਨਦੇਹੀ ਨਿਭਾਉਣ ਦੀ ਅਪੀਲ ਕੀਤੀ ਅਤੇ ਵਿਭਾਗ ਤੋਂ ਆਸ ਪ੍ਰਗਟ ਕੀਤੀ ਕਿ ਈਟੀਟੀ ਤੋਂ ਹੈੱਡ ਟੀਚਰ ਦੀਆਂ ਤਰੱਕੀਆਂ ਨੂੰ ਵੀ ਜਲਦੀ ਅਮਲੀ ਜਾਮਾ ਪਹਿਨਾਇਆ ਜਾਵੇਗਾ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply