ਵੱਡੀ ਖ਼ਬਰ : ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਚੇਹਰਾ ! PAC ‘ਚ ਬਣੀ ਸਹਿਮਤੀ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਜਾ ਰਹੀ ਹੈ।

ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਹੋਈ ਪੀਏਏਸੀ ਦੀ ਮੀਟਿੰਗ ‘ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਮਾਨ ਦੇ ਨਾਂ ’ਤੇ ਮੋਹਰ ਲੱਗ ਗਈ ਹੈ । ਪਰ ਅਜੇ ਅਧਿਕਾਰਤ ਐਲਾਨ ਹੋਣਾ ਬਾਕੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply