ਡੀਈਓ ਐਲੀਮੈਂਟਰੀ, ਪ੍ਰਿੰਸੀਪਲ ਡਾਇਟ ਅਤੇ ਬੀਪੀਈਓ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ
ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣਵਾਲੀਆਂ ਗਤੀਵਿਧੀਆਂ ਅਤੇ
ਟੀਚਾ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਦਿੱਤੀ ਗਈ ਜਾਣਕਾਰੀ
ਐੱਸ.ਏ.ਐੱਸ. ਨਗਰ 4 ਜਨਵਰੀ (ਗਗਨਦੀਪ ਸਿੰਘ )
ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਇਟ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨੂੰ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਵਿਖੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਸਿਖਲਾਈ ਵਰਕਸ਼ਾਪ ਦੌਰਾਨ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਸਟੇਟ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਸਿਖਲਾਈ ਵਰਕਸ਼ਾਪ ਵਿੱਚ ਡਾ. ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ, ਗੁਰਤੇਜ ਸਿੰਘ, ਦਲਜੀਤ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp