LATEST : ਵੱਡੀ ਖ਼ਬਰ : ਪੰਜਾਬ ਕਾਂਗਰਸ ਇਕ ਵਾਰ ਫੇਰ ਟੋਟੇ -ਟੋਟੇ ਹੋਣ ਵੱਲ ਵਧਣ ਲੱਗੀ, ਸਿੱਧੂ ਖਿਲਾਫ ਉਪ ਮੁੱਖ ਮੰਤਰੀ ਰੰਧਾਵਾ, ਪ੍ਰਗਟ ਸਿੰਘ, ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਦਿੱਲੀ ਪਹੁੰਚੇ

ਚੰਡੀਗੜ੍ਹ : ਪੰਜਾਬ ਕਾਂਗਰਸ ਇਕ ਵਾਰ ਫੇਰ ਟੋਟੇ -ਟੋਟੇ ਹੋਣ ਵੱਲ ਵਧ ਰਹੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਚਾਨਕ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨਾਲ ਦਿੱਲੀ ਪਹੁੰਚੇ ਹਨ।  ਇਹ ਨੇਤਾ ਦਿੱਲੀ ’ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਗਏ ਹਨ। ਇਹ ਨੇਤਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਖ਼ਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੋਂ ਨਾਰਾਜ਼ ਹਨ ਅਤੇ ਸਿੱਧੂ ਦੀ ਸ਼ਿਕਾਇਤ ਰਾਹੁਲ ਨੂੰ ਕਰਨਾ ਚਾਹੁੰਦੇ ਹਨ। ਇਨ੍ਹਾਂ ’ਚੋਂ ਪ੍ਰਗਟ ਸਿੰਘ ਸਿੱਧੂ ਦੇ ਸਭ ਤੋਂ ਜ਼ਿਆਦਾ ਨਜ਼ਦੀਕੀ ਲੋਕਾਂ ’ਚ ਮੰਨੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ ਖੁੱਲ੍ਹ ਕੇ ਸਿੱਧੂ ਦੀਆਂ ਟਿੱਪਣੀਆਂ ਨੂੰ ਲੈ ਕੇ ਨਾਰਾਜ਼ਗੀ ਵੀ ਪ੍ਰਗਟਾ ਚੁੱਕੇ ਹਨ। ਰੰਧਾਵਾ ਨੇ ਤਾਂ ਸਿੱਧੂ ਨੂੰ ਇੱਥੋਂ ਤਕ ਕਹਿ ਦਿੱਤਾ ਕਿ ਉਹ ਆਪਣੀ ਜ਼ੁਬਾਨ ਬੰਦ ਰੱਖਣ। ਰੰਧਾਵਾ ਨੇ ਬੀਤੇ ਦਿਨੀ ਵੀ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਸਿੱਧੂ ਮਜੀਠੀਆ ਖ਼ਿਲਾਫ਼ ਕੇਸ ਦੇ ਮਾਮਲੇ ’ਚ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਸਿੱਧੂ ਨੂੰ ਅਜਿਹੀ ਬਿਆਨਬਾਜ਼ੀ ਨਾ ਕਰਨ ਦੀ ਨਸੀਹਤ ਵੀ ਦਿੱਤੀ ਸੀ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply