ਵੱਡੀ ਖ਼ਬਰ : ਚੋਣ ਕਮਿਸ਼ਨ ਅਗਲੇ 1-2 ਦਿਨ ‘ਚ ਕਰ ਸਕਦਾ ਹੈ, ਪੰਜਾਬ, ਉੱਤਰ ਪ੍ਰਦੇਸ਼ ਤੇ ਉਤਰਾਖੰਡ ਸਣੇ ਦੇਸ਼ ਦੇ 5 ਸੂਬਿਆਂ ‘ਚ ਹੋਣ ਵਾਲੇ ਵਿਧਾਨ ਸਭਾ ਚੋਣਾ ਦਾ ਐਲਾਨ

(Assembly Election 2022) ਪੰਜਾਬ, ਉੱਤਰ ਪ੍ਰਦੇਸ਼ ਤੇ ਉਤਰਾਖੰਡ ਸਣੇ ਦੇਸ਼ ਦੇ 5 ਸੂਬਿਆਂ ‘ਚ ਹੋਣ ਵਾਲੇ ਵਿਧਾਨ ਸਭਾ ਚੋਣ ਦਾ ਐਲਾਨ ਚੋਣ ਕਮਿਸ਼ਨ ਅਗਲੇ 1-2 ਦਿਨ ‘ਚ ਕਰ ਸਕਦਾ ਹੈ। ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ‘ਚ ਚੋਣਾਂ ਦੀਆਂ ਤਿਆਰੀਆਂ ਕਰ ਕੇ ਸਮੀਖਿਆ ਕਰ ਲਈ ਹੈ। ਸਾਰੇ ਸੂਬਿਆਂ ਦੀ ਆਖਰੀ ਵੋਟਰ ਸੂਚੀ ਵੀ ਪ੍ਰਕਾਸ਼ਿਤ ਹੋ ਚੁੱਕੀ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਚੋਣ ਕਮਿਸ਼ਨ ਚੋਣ ਦੀ ਤਰੀਕਾਂ ਦਾ ਐਲਾਨ ਹੀ ਕਰ ਦੇਵੇ।
ਚੋਣ ਕਮਿਸ਼ਨ ਨੇ ਵੀਰਵਾਰ ਨੂੰ ਚੋਣ ਵਾਲੇ ਸੂਬਿਆਂ ‘ਚ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਕੀਤੀ ਸੀ। ਇਸ ‘ਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਤੇ ਸਿਹਤ ਮਾਮਲਿਆਂ ਦੇ ਜਾਣਕਾਰ ਸ਼ਾਮਲ ਸੀ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਗ੍ਰਹਿ ਸਕੱਤਰ ਅਜੇ ਭੱਲਾ ਨਾਲ ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਤੇ ਮਣੀਪੁਰ ‘ਚ ਕਾਨੂੰਨ ਵਿਵਸਥਾ ਦੇ ਹਾਲਾਤ ਦੀ ਸਮੀਖਿਆ ਵੀ ਕੀਤੀ ਸੀ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ ਤੇ ਗੋਆ ਜਾ ਕੇ ਉੱਥੇ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ ਲਿਆ ਸੀ। ਦੂਜੇ ਪਾਸੇ ਚੋਣ ਕਮਿਸ਼ਨ ਨੇ ਮਣੀਪੁਰ ‘ਚ ਚੋਣ ਤਿਆਰੀਆਂ ਦਾ ਵਰਚੁਅਲ ਜ਼ਾਇਜਾ ਲਿਆ ਸੀ।

ਪਿਛਲੇ ਚੋਣਾਂ ਨੂੰ ਦੇਖਦੇ ਹੋਏ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਤਰ ਪ੍ਰਦੇਸ਼ ‘ਚ ਇਸ ਵਾਰ 8 ਪੜਾਆਂ ‘ਚ ਵੋਟਿੰਗ ਕਰਵਾਈ ਜਾਵੇ। ਦੂਜੇ ਪਾਸੇ ਯੂਪੀ ਦੇ ਗੁਆਂਢੀ ਉਤਰਾਖੰਡ ‘ਚ 1 ਪੜਾਅ ‘ਚ ਤੇ ਪੰਜਾਬ ‘ਚ ਵੋਟਿੰਗ 3 ਪੜਾਆਂ ‘ਚ ਕਰਵਾਏ ਜਾਣ ਦੀ ਉਮੀਦ ਹੈ।

 ਹਾਲਾਂਕਿ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸਾਰੇ ਰਾਜਨੀਤਕ ਦਲ ਚਾਹੁੰਦੇ ਹਨ ਚੋਣਾਂ ਆਪਣੇ ਤਹਿ ਸਮੇਂ ‘ਤੇ ਹੀ ਕਰਵਾਈਆਂ ਜਾਣ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply