ਵੱਡੀ ਖ਼ਬਰ : ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਮਿਲਣ ’ ਦੇ ਮਾਮਲੇ ਤੇ ਸ਼ਸ਼ੋਪੰਜ, ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ’ਚ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਵੱਡਾ ਬਦਲਾਅ ਕੀਤਾ

ਚੰਡੀਗਡ਼੍ਹ : ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਮਿਲਣ ’ ਦੇ ਮਾਮਲੇ ਤੇ ਸ਼ਸ਼ੋਪੰਜ ਪੈਦਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਭਾਜਪਾ ਦੇ ਦਬਾਅ ’ਚ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਵੱਡਾ ਬਦਲਾਅ ਕੀਤਾ ਹੈ।

ਇਸ ’ਤੇ ਪਲਟਵਾਰ ਕਰਦਿਆਂ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪ੍ਰਕਿਰਿਆ ਦਾ ਪਤਾ ਨਹੀਂ ਹੈ, ਉਹ ਤਾਂ ਕੇਵਲ ਦੋਸ਼ ਲਗਾਉਣਾ ਜਾਣਦੀ ਹੈ। ਨਿਯਮਾਂ ਵਿਚ ਕੋਈ ਬਦਲਾਅ ਨਹੀਂ ਹੋਇਆ। ਕੋਈ ਵੀ ਸਿਆਸੀ ਪਾਰਟੀ ਦਾ ਗਠਨ ਕਰ ਸਕਦਾ ਹੈ।

Advertisements

ਉਥੇ ਸੰਯੁਕਤ ਸਮਾਜ ਮੋਰਚੇ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ ਉਨ੍ਹਾਂ 10 ਤੋਂ 12 ਦਿਨ ਪਹਿਲਾਂ ਬਿਨੈ ਕੀਤਾ ਸੀ।

Advertisements

ਰਾਘਵ ਚੱਢਾ ਦਾ ਕਹਿਣਾ ਹੈ ਕਿ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਚੋਣ ਕਮਿਸ਼ਨ ਇਕ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਬਦਲਾਅ ਕਰਦੇ ਹੋਏ ਇਤਰਾਜ਼ਾਂ ਦੀ 30 ਦਿਨ ਦੀ ਸਮਾਂ-ਹੱਦ ਨੂੰ ਘਟਾ ਕੇ ਸੱਤ ਦਿਨ ਕਰ ਰਿਹਾ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਤੋਂ ਸਿਰਫ਼ 25 ਦਿਨ ਪਹਿਲਾਂ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਕਰ ਰਿਹਾ ਹੈ। ਸਭ ਤੋਂ ਵੱਡਾ ਸਵਾਲ ਹੈ ਕਿ ਅਜਿਹੀ ਕੀ ਲੋੜ ਪੈ ਗਈ ਕਿ ਕਾਨੂੰਨ ਬਦਲ ਕੇ ਰਾਤੋ-ਰਾਤ ਅਜਿਹੀ ਜੱਦੋਜਹਿਦ ਕੀਤੀ ਜਾ ਰਹੀ ਹੈ। ਜੋ ਸਿਆਸੀ ਪਾਰਟੀ ਰਜਿਸਟਰਡ ਹੋਵੇਗੀ, ਉਹ ਦੇਸ਼ ਦੀ ਜਨਤਾ ਸਾਹਮਣੇ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਿਸ਼ਤੇ ਜਨਤਕ ਕਰੇ। ਭਾਰਤੀ ਜਨਤਾ ਪਾਰਟੀ ਨੇ ਪਹਿਲਾਂ ਸੋਚਿਆ ਕਿ ਸ਼ੋ੍ਮਣੀ ਅਕਾਲੀ ਦਲ, ਕਾਂਗਰਸ ਅਤੇ ਅਮਰਿੰਦਰ ਸਿੰਘ ਨੂੰ ਅੱਗੇ ਕਰਕੇ ਆਮ ਆਦਮੀ ਪਾਰਟੀ ਨੂੰ ਰੋਕ ਸਕਦੇ ਹਨ ਪਰ ਜਦੋਂ ਆਮ ਆਦਮੀ ਪਾਰਟੀ ਨਾ ਰੁਕੀ ਤਾਂ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

Advertisements

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀ ਨੂੰ ਮਾਨਤਾ ਦੇਣ ਜਾਂ ਨਾ ਦੇਣ ਦਾ ਫ਼ੈਸਲਾ ਚੋਣ ਕਮਿਸ਼ਨ ਹੀ ਕਰਦਾ ਹੈ। ਮਾਨਤਾ ਦੇਣ ਲਈ ਬਿਨੈ ਪੱਤਰ ਵੀ ਚੋਣ ਕਮਿਸ਼ਨ ਨੂੰ ਹੀ ਕੀਤਾ ਜਾਂਦਾ ਹੈ।

ਸੰਯੁਕਤ ਸਮਾਜ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਮੋਰਚੇ ਨੂੰ ਪਾਰਟੀ ਵਜੋਂ ਰਜਿਸਟਰਡ ਕਰਨ ਲਈ 10 ਤੋਂ 12 ਦਿਨ ਪਹਿਲਾਂ ਹੀ ਬਿਨੈ ਕਰ ਦਿੱਤਾ ਸੀ। ਹਾਲੇ ਉਨ੍ਹਾਂ ਨੂੰ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ। ਉਨ੍ਹਾਂ ਨੇ ਤਾਂ 10 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply