ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ
ਹੁਸ਼ਿਆਰਪੁਰ,(Sukhwinder Singh) : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅਚਨਚੇਤ ਕੇਂਦਰੀ ਜੇਲ• ਹੁਸ਼ਿਆਰਪੁਰ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ•ਾਂ ਜੇਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣਦਿਆਂ ਕਿਹਾ ਕਿ ਉਨ•ਾਂ ਨੂੰ ਜੇਲ ਵਿਚ ਕਿਸੇ ਵੀ ਤਰ•ਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੈਦੀ ਜੇਲ ਨੂੰ ਸੁਧਾਰ ਘਰ ਹੀ ਸਮਝਣ ਅਤੇ ਇਥੋਂ ਚੰਗੀ ਸਿੱਖਿਆ ਪ੍ਰਾਪਤ ਕਰਕੇ ਹੀ ਸਮਾਜ ਵਿਚ ਵਿਚਰਨ।
ਉਨ•ਾਂ ਕਿਹਾ ਕਿ ਜੇਲ ਅੰਦਰ ਕੈਦੀਆਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਯਤਨ ਕੀਤੇ ਜਾਣ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ•ੇ ਹੋ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਹੋ ਸਕਣ। ਉਨ•ਾਂ ਕਿਹਾ ਕਿ ਜਿਹੜੇ ਕੈਦੀ ਪੜਨਾ ਚਾਹੁੰਦੇ ਹਨ, ਉਨ•ਾਂ ਲਈ ਵੀ ਵਿਸ਼ੇਸ਼ ਕਦਮ ਪੁੱਟੇ ਜਾਣ।
ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ ਵਿਚ ਸਥਾਪਿਤ ਸਿਹਤ ਕੇਂਦਰ ਦਾ ਦੌਰਾ ਕਰਦਿਆਂ ਹਦਾਇਤ ਕੀਤੀ ਕਿ ਦਵਾਈਆਂ ਦੀ ਕੋਈ ਘਾਟ ਨਹੀਂ ਹੋਣੀ ਚਾਹੀਦੀ ਅਤੇ ਸੁਚਾਰੂ ਢੰਗ ਨਾਲ ਮਰੀਜ਼ਾਂ ਦਾ ਇਲਾਜ ਯਕੀਨੀ ਬਣਾਇਆ ਜਾਵੇ।
ਉਨ•ਾਂ ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦਾ ਵੀ ਜਾਇਜ਼ਾ ਲਿਆ। ਉਨ•ਾਂ ਕਿਹਾ ਕਿ ਖਾਣੇ ਦੀ ਗੁਣਵੱਤਾ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾਵੇ ਅਤੇ ਆਲੇ-ਦੁਆਲੇ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਕੈਦੀਆਂ ਨੂੰ ਪਰੋਸਿਆ ਜਾਣ ਵਾਲਾ ਖਾਣਾ ਸਾਫ਼-ਸੁਥਰਾ ਅਤੇ ਪੌਸ਼ਟਿਕ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਸ਼ੁੱਧ ਹੋਣਾ ਚਾਹੀਦਾ ਹੈ।ਸ਼੍ਰੀਮਤੀ ਈਸ਼ਾ ਕਾਲੀਆ ਨੇ ਮਹਿਲਾ ਕੈਦੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਹ ਸਿਲਾਈ-ਕਢਾਈ ਸਿੱਖਣਾ ਚਾਹੁੰਦੀਆਂ ਹਨ, ਤਾਂ ਪ੍ਰਸਾਸ਼ਨ ਵਲੋਂ ਉਨ•ਾਂ ਨੂੰ ਸਿਲਾਈ-ਕਢਾਈ ਦੀ ਟ੍ਰੇਨਿੰਗ ਮੁਫ਼ਤ ਦਿਵਾਈ ਜਾਵੇਗੀ।
ਉਨ•ਾਂ ਜੇਲ ਸੁਪਰਡੈਂਟ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੈਦੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਉਨ•ਾਂ ਦਾ ਸਰੀਰਕ ਅਤੇ ਬੌਧਿਕ ਵਿਕਾਸ ਵੀ ਹੋ ਸਕੇ। ਇਸ ਤੋਂ ਅਧਿਆਤਮਕ ਗਤੀਵਿਧੀਆਂ ਤੋਂ ਇਲਾਵਾ ਰੋਜ਼ ਸਵੇਰੇ ਯੋਗ ਕਿਰਿਆਵਾਂ ਵੀ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਕੈਦੀਆਂ ਦੀ ਲਗਾਤਾਰ ਮੈਡੀਕਲ ਜਾਂਚ ਕਰਵਾਈ ਜਾਵੇ ਅਤੇ ਗੰਭੀਰ ਬਿਮਾਰੀ ਨਾਲ ਪੀੜਤ ਕੈਦੀਆਂ ਦੀ ਰਿਪੋਰਟ ਤਿਆਰ ਕਰਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਤੋਂ ਸੂਚਿਤ ਕੀਤਾ ਜਾਵੇ, ਤਾਂ ਜੋ ਇਸ ਸਬੰਧੀ ਢੁਕਵੇਂ ਕਦਮ ਚੁੱਕੇ ਜਾ ਸਕਣ। ਉਨ•ਾਂ ਕਿਹਾ ਕਿ ਸਮੇਂ-ਸਮੇਂ ‘ਤੇ ਮੈਡੀਕਲ ਕੈਂਪ ਲਗਾਉਣੇ ਵੀ ਯਕੀਨੀ ਬਣਾਏ ਜਾਣ। ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਲਲਿਤ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp