ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਐੱਸ. ਸੀ.ਈ.ਆਰ.ਟੀ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ, ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਸਕੂਲ ਮੁਖੀਆਂ ਨਾਲ ਐਡਵੋਕੇਸੀ ਪ੍ਰੋਗਰਾਮ ਦੀ ਸ਼ੁਰੂਆਤ

ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰਾਜੈਕਟ ਤਹਿਤ ਇੱਕ ਰੋਜ਼ਾ ਐਡਵੋਕੇਸੀ ਪ੍ਰੋਗਰਾਮ ਆਯੋਜਿਤ
ਪਠਾਨਕੋਟ, 20 ਜਨਵਰੀ (ਰਾਜਨ ਬਿਊਰੋ ) ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਮਿਤੀ 18 ਜਨਵਰੀ 2022 ਨੂੰ ਇਕ ਰੋਜ਼ਾ ਐਡਵੋਕੇਸੀ ਪ੍ਰੋਗਰਾਮ ਆਨਲਾਈਨ ਮੋਡ ਰਾਹੀਂ ਕਰਵਾਇਆ ਗਿਆ।
ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਇਸ ਪ੍ਰੋਗਰਾਮ ਵਿੱਚ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਐੱਸ. ਸੀ.ਈ.ਆਰ.ਟੀ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ(ਸੈ.ਸਿੱ./ਐ.ਸਿੱ), ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਸਕੂਲ ਮੁਖੀਆਂ ਨੂੰ ਜੀ ਆਇਆਂ ਆਖਦੇ ਹੋਏ ਐਡਵੋਕੇਸੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਇਸ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦੇ ਹੋਏ ਬੱਚਿਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਬਾਰੇ ਜ਼ੋਰ ਦੇਣ ਲਈ ਕਿਹਾ ।
ਇਸ ਮੌਕੇ ਸੁਸ਼ੀਲ ਭਾਰਦਵਾਜ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਵੱਲੋਂ ਪ੍ਰੋਗਰਾਮ ਬਾਰੇ ਵੇਰਵੇ ਸਾਂਝੇ ਕਰਦੇ ਹੋਏ ਕੋਵਿਡ-19 ਦੌਰਾਨ ਪ੍ਰੋਜੈਕਟ ਅਧੀਨ ਗਤੀਵਿਧੀਆਂ ਨਾ ਕਰਵਾਏ ਜਾਣ ਕਰਕੇ ਬੱਚਿਆਂ ਦੇ ਹੋਏ ਨੁਕਸਾਨ ਅਤੇ ਮੌਜੂਦਾ ਸਮੇਂ ਪ੍ਰੋਜੈਕਟ ਅਧੀਨ ਸਾਰੀਆਂ ਗਤੀਵਿਧੀਆਂ ਨੂੰ ਸਕੂਲਾਂ ਵਿਚ ਲਾਗੂ ਕਰਵਾਏ ਜਾਣ ਦੇ ਬਾਰੇ ਦੱਸਿਆ ਗਿਆ।
ਇਸ ਪ੍ਰੋਗਰਾਮ ਵਿੱਚ ਸਟੇਟ ਰਿਸੋਰਸ ਪਰਸਨ ਪ੍ਰਦੀਪ ਛਾਬੜਾ ਵੱਲੋਂ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਬਾਰੇ ਪ੍ਰੈਜ਼ੈਂਟੇਸ਼ਨ ਰਾਹੀਂ ਵੇਰਵੇ ਸਾਂਝੇ ਕੀਤੇ ਗਏ। ਉਨ੍ਹਾਂ ਵੱਲੋਂ ਇਸ ਪ੍ਰੋਜੈਕਟ ਦੇ ਸਬੰਧ ਵਿੱਚ ਪਬਲਿਸ਼ ਹੋਈ ਸਟੱਡੀ ਦੇ ਅੰਕੜਿਆਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ।
ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਇਸ ਇੱਕ ਰੋਜ਼ਾ ਐਡਵੋਕੇਸੀ ਪ੍ਰੋਗਰਾਮ ਵਿੱਚ ਰਿਸੋਰਸ ਪਰਸਨ ਦੀ ਭੂਮਿਕਾ ਡਾ. ਪਰਗਟ ਸਿੰਘ ਗਰਚਾ ਪ੍ਰਿੰਸੀਪਲ ਜੀ.ਐੱਚ.ਜੀ ਖਾਲਸਾ ਕਾਲਜ ਆਫ ਐਜੂਕੇਸ਼ਨ ਗੁਰੂਸਰ ਸਧਾਰ ਜ਼ਿਲ੍ਹਾ ਲੁਧਿਆਣਾ ਵੱਲੋਂ ਬਾਖੂਬੀ ਨਿਭਾਈ ਗਈ। ਉਹਨਾਂ ਵੱਲੋਂ ਪ੍ਰਾਜੈਕਟ ਲਈ ਸਹਾਈ ਹਰ ਪੱਖ ਤੇ ਵਿਸਥਾਰ ਵਿੱਚ ਚਾਨਣਾ ਪਾਉਂਦੇ ਹੋਏ ਸਮੂਹ ਸਕੂਲ ਮੁਖੀਆਂ ਦੇ ਸਵਾਲਾਂ ਦੇ ਜੁਆਬ ਦਿੱਤੇ। ਉਨ੍ਹਾਂ ਵੱਲੋਂ ਪ੍ਰੋਜੈਕਟ ਨੂੰ ਸੁਖਾਲੇ ਢੰਗ ਨਾਲ ਸਮਝਾਉਣ ਲਈ ਤਸਵੀਰਾਂ ਸਮੇਤ ਤਿਆਰ ਕੀਤੀ ਗਈ ਪ੍ਰੈਜੇਂਟੇਸ਼ਨ ਬੜੇ ਹੀ ਵਧੀਆ ਤਰੀਕੇ ਨਾਲ ਤਿਆਰ ਕੀਤੀ ਗਈ।
ਇਸ ਐਡਵੋਕੇਸੀ ਪ੍ਰੋਗਰਾਮ ਦੇ ਅੰਤ ਵਿੱਚ ਜਸਬੀਰ ਸਿੰਘ ਸਟੇਟ ਰਿਸੋਰਸ ਪਰਸਨ ਵੱਲੋਂ ਸਟੇਟ ਰਿਸੋਰਸ ਪਰਸਨ ਡਾ. ਗਰਚਾ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ/ ਸੈਕੰਡਰੀ ਸਿੱਖਿਆ ਅਤੇ ਸਮੂਹ ਸਕੂਲ ਮੁਖੀਆਂ ਦਾ ਧੰਨਵਾਦ ਕੀਤਾ ਗਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply