ਨਾਮਜ਼ਦਗੀ ਦੇ ਆਖਰੀ ਦਿਨ ਹੁਸ਼ਿਆਰਪੁਰ ‘ਚ 33 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਹੁਣ ਤੱਕ 102 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ
4 ਫਰਵਰੀ ਤੋਂ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ
ਹੁਸ਼ਿਆਰਪੁਰ, 01 ਫਰਵਰੀ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਦੇ ਆਖਰੀ ਦਿਨ ਵਿਧਾਨ ਸਭਾ ਚੋਣਾਂ ਲਈ 33 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂਤੋਂਆਜ਼ਾਦ ਉਮੀਦਵਾਰ ਵਜੋਂਕਰਮਜੀਤ ਸਿੰਘ ਅਤੇ ਅਸ਼ੋਕ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਵਿਧਾਨ ਸਭਾ ਹਲਕਾ 040-ਦਸੂਹਾ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਰੁਣ ਡੋਗਰਾ ਅਤੇ ਅਵਿਨਾਸ਼ ਡੋਗਰਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸੁਖਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸੁਸ਼ੀਲ ਕੁਮਾਰ ਸ਼ਰਮਾ, ਆਜ਼ਾਦ ਉਮੀਦਵਾਰ ਵਜੋਂ ਜਨਕ ਰਾਜ ਅਤੇ ਪੰਜਾਬ ਕਿਸਾਨ ਦਲ ਤੋਂ ਬੱਬੂ ਸਿੰਘ ਬਾਜ਼ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਵਿਧਾਨ ਸਭਾ ਹਲਕਾ 041, ਉੜਮੁੜ ਲਈ ਆਜ਼ਾਦ ਉਮੀਦਵਾਰ ਵਜੋਂ ਅਰਸ਼ਦੀਪ ਸਿੰਘ, ਦੀਪਇੰਦਰ ਕੌਰ ਅਤੇ ਬਲਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੰਗਤ ਸਿੰਘ ਅਤੇ ਜੋਗਿੰਦਰ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਹਰਜਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਜਸਵੀਰ ਸਿੰਘ ਗਿੱਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਵਿਧਾਨ ਸਭਾ ਹਲਕਾ 042-ਸ਼ਾਮਚੁਰਾਸੀ ਲਈਆਜ਼ਾਦ ਉਮੀਦਵਾਰਦੇ ਤੌਰ ਤੇਭਗਵਾਨ ਦਾਸ ਅਤੇ ਜੰਡਮ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੋਂ ਦੇਸ ਰਾਧਾ ਧੁੱਗਾ ਅਤੇ ਕੁਲਜੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਵਿਧਾਨ ਸਭਾ ਹਲਕਾ 043-ਹੁਸ਼ਿਆਰਪੁਰ ਲਈਆਜ਼ਾਦ ਉਮੀਦਵਾਰ ਜਸਵੀਰ ਸਿੰਘ ਨੇ ਨਾਮਜ਼ਦਗੀ ਦਾਖ਼ਲ ਕੀਤੀ, ਜਦਕਿ ਵਿਧਾਨ ਸਭਾ ਹਲਕਾ 044-ਚੱਬੇਵਾਲ ਲਈ ਭਾਜਪਾ ਤੋਂ ਡਾ: ਦਿਲਬਾਗ ਰਾਏ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਾਜ ਕੁਮਾਰ ਅਤੇ ਸੋਨੀਆ, ਦਲਵੀਰ ਸਿੰਘ ਰਾਜੂ, ਰਮਨ ਕੁਮਾਰਆਜ਼ਾਦ ਉਮੀਦਵਾਰ ਵਜੋਂਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਗਦੀਸ਼ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਮਰਪ੍ਰੀਤ ਸਿੰਘ ਲਾਲੀ ਤੇ ਬਲਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਤੋਂਅਜਾਇਬ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਨਿਮਿਸ਼ਾ ਮਹਿਤਾ ਤੇ ਹਰਵਿੰਦਰ ਪਾਲ ਅਤੇ ਆਜ਼ਾਦ ਉਮੀਦਵਾਰ ਵਜੋਂ ਗੋਨੀ ਖਾਬੜਾ ਅਤੇ ਮੋਹਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਚੌਥੇ ਦਿਨ ਤੱਕ ਕੁੱਲ 69 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਿਸ ਕਾਰਨ ਹੁਣ ਤੱਕ ਕੁੱਲ 102 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।
—
EDITOR
CANADIAN DOABA TIMES
Email: editor@doabatimes.com
Mob:. 98146-40032 whtsapp