ਵੱਡੀ ਖ਼ਬਰ : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ ਫੈਕਟਰੀਆਂ/ਦੁਕਾਨਾਂ ਤੇ ਵਪਾਰਕ ਅਦਾਰਿਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ 20 ਫਰਵਰੀ ਨੂੰ ਕਮਾਈ ਛੁੱਟੀ ਦੀ ਘੋਸ਼ਣਾ

.ਜ਼ਿਲ੍ਹਾ ਮੈਜਿਸਟਰੇਟ ਵਲੋਂ ਫੈਕਟਰੀਆਂ/ਦੁਕਾਨਾਂ ਤੇ ਵਪਾਰਕ ਅਦਾਰਿਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ 20 ਫਰਵਰੀ ਨੂੰ ਕਮਾਈ ਛੁੱਟੀ ਦੀ ਘੋਸ਼ਣਾ
-18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਡਰਾਈ ਡੇਅ ਘੋਸ਼ਿਤ, 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਰਹੇਗੀ ਸ਼ਰਾਬਬੰਦੀ

ਹੁਸ਼ਿਆਰਪੁਰ, 5 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 135 ਬੀ ਦੇ ਤਹਿਤ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਸੰਸਥਾਵਾਂ, ਫੈਕਟਰੀਆਂ, ਦੁਕਾਨਾਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਕਮਾਈ ਛੁੱਟੀ ਦੀ ਘੋਸ਼ਣਾ ਕੀਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਪ੍ਰਤੀਨਿੱਧਤਾ ਐਕਟ ਦੀ ਧਾਰਾ 135 ਸੀ ਤਹਿਤ ਜ਼ਿਲ੍ਹੇ ਦੀਆਂ ਹੱਦਾਂ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤੇ ’ਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਆਗਿਆ ਹੈ, ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਪੱਤਰ ਵਿਚ ਦਰਜ਼ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਤੇ ਸ਼ਰਾਬ ਆਦਿ ਵੇਚਣ, ਸਟੋਰ ਕਰਨ ਤੇ ਜਨਤਕ ਥਾਵਾਂ ਜਿਵੇਂ ਹੋਟਲਾਂ, ਰੈਸਟੋਰੈਂਟਾਂ ਵਿਚ ਸ਼ਰਾਬ ਵੇਚਣ, ਪ੍ਰਯੋਗ ਕਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਨ੍ਹਾਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਲਈ ਨਿਰਧਾਰਤ ਸਮੇਂ ਖਤਮ ਹੋਣ ਤੋਂ 48 ਘੰਟੇ ਪਹਿਲਾਂ ਇਹ ਪਾਬੰਦੀ ਸ਼ੁਰੂ ਹੋ ਕੇ ਵੋਟਾਂ ਵਾਲੇ ਦਿਨ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ।

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply