ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ‘ਤੇ ਪਾਬੰਦੀ, ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 07 ਫਰਵਰੀ
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ‘ਤੇ ਸਖ਼ਤ ਪਾਬੰਦੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਈ ਤਾਂ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਚਾਰ ਕਰਨ ਜਾਂ ਪ੍ਰਚਾਰ ਸਮੱਗਰੀ ਦੀ ਢੋਆ-ਢੁਆਈ ਜਾਂ ਚੋਣ ਸਬੰਧੀ ਕੰਮਾਂ ਵਿੱਚ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
—
EDITOR
CANADIAN DOABA TIMES
Email: editor@doabatimes.com
Mob:. 98146-40032 whtsapp