ਅਨਿਲ ਸੱਭਰਵਾਲ ਕਾਂਗਰਸ ਛੱਡ ਅਕਾਲੀ ਦਲ ਵਿਚ ਹੋਏ ਸ਼ਾਮਿਲ
ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਪਿਛਲੇ ਲੰਬੇ ਸਮੇਂ ਤੋਂ ਟਕਸਾਲੀ ਕਾਂਗਰਸੀ ਆਗੂ ਦੇ ਤੌਰ ’ਤੇ ਵਿਚਰ ਰਹੇ ਅਨਿਲ ਸੱਭਰਵਾਲ ਵੱਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਜਿਨ੍ਹਾਂ ਦਾ ਅਕਾਲੀ ਦਲ ਵਿਚ ਸ.ਜਤਿੰਦਰ ਸਿੰਘ ਲਾਲੀ ਬਾਜਵਾ ਜਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਵੱਲੋਂ ਸਵਾਗਤ ਕਰਦੇ ਹੋਏ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਪਲੇਟਫਾਰਮ ’ਤੇ ਅਨਿਲ ਸੱਭਰਵਾਲ ਦੀਆਂ ਸੇਵਾਵਾਂ ਵੱਡੀ ਜਿੰਮੇਵਾਰੀ ਸੌਂਪ ਕੇ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਹਮੇਸ਼ਾ ਆਪਣੇ ਵਰਕਰਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਤੇ ਵਰਕਰਾਂ ਨੂੰ ਸਿਰਫ ਵੋਟਾਂ ਲਈ ਵਰਤਿਆ ਜਾਂਦਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਮੇਸ਼ਾ ਵਰਕਰਾਂ ਦਾ ਮਾਨ-ਸਨਮਾਨ ਕਰਦੀ ਹੈ।
ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗੱਠਜੋੜ ਲਗਾਤਾਰ ਮਜਬੂਤ ਹੋ ਰਿਹਾ ਹੈ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਇਹੀ ਗੱਠਜੋੜ ਪੰਜਾਬ ਦਾ ਭਲਾ ਕਰ ਸਕਦਾ ਹੈ। ਇਸ ਮੌਕੇ ਅਨਿਲ ਸੱਭਰਵਾਲ ਨੇ ਕਿਹਾ ਕਿ ਭਾਵੇਂ ਉਹ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਦੀ ਸੇਵਾ ਕਰ ਰਹੇ ਸਨ ਲੇਕਿਨ ਕਾਂਗਰਸੀ ਆਗੂਆਂ ਵੱਲੋਂ ਮੇਹਨਤੀ ਵਰਕਰਾਂ ਦੀ ਕਦਰ ਨਹੀਂ ਕੀਤੀ ਜਾ ਰਹੀ ਤੇ ਦੂਜੇ ਪਾਸੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ.ਜਤਿੰਦਰ ਸਿੰਘ ਲਾਲੀ ਬਾਜਵਾ ਹਮੇਸ਼ਾ ਆਪਣੇ ਵਰਕਰਾਂ ਤੇ ਆਗੂਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲਦੇ ਹਨ, ਇਸ ਲਈ ਮੈਂ ਤੇ ਮੇਰੇ ਸਾਥੀਆਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਗਗਨ ਵਾਲੀਆ, ਬੌਬੀ, ਮਨੀ ਆਦੀਆ, ਸਾਹਿਲ ਸੱਭਰਵਾਲ, ਨਿਤਿਨ ਹੰਸ ਵੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਸਮੇਂ ਵਰਿੰਦਰ ਸਿੰਘ ਪਰਹਾਰ, ਸੁਮਿੱਤਰ ਸਿੰਘ ਸੀਕਰੀ, ਧਿਆਨ ਚੰਦ ਧਿਆਨਾ ਸਾਬਕਾ ਕੌਂਸਲਰ, ਰੂਪ ਲਾਲ ਥਾਪਰ, ਵਿਸ਼ਾਲ ਆਦੀਆ, ਜਸਵੀਰ ਸਿੰਘ ਖਾਲਸਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਜਪਿੰਦਰ ਅਟਵਾਲ, ਮੁਕੇਸ਼ ਸੂਰੀ ਆਦਿ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp