LATEST : ਸੀਐੱਮ ਚੰਨੀ ਦਾ ਭਾਣਜਾ ਮੁੜ ਅਦਾਲਤ ‘ਚ ਪੇਸ਼, ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕਰ ਲਿਆ  ਹੈ।

ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ 8 ਫਰਵਰੀ ਤਕ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ।

Advertisements

ਈਡੀ ਨੇ ਦਾਅਵਾ ਕੀਤਾ ਹੈ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਗਈ ਹੈ। ਅਜਿਹੇ ‘ਚ ਏਜੰਸੀ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply