111 ਦਿਨਾਂ ਦੀ ਕਾਰਗੁਜ਼ਾਰੀ ਕਾਰਣ ਜਨਤਾ ਦੇਵੇਗੀ ਚੰਨੀ ਨੂੰ ਇੱਕ ਹੋਰ ਮੌਕਾ- ਡਾ. ਰਾਜ ਕੁਮਾਰ
ਹੁਸ਼ਿਆਰਪੁਰ : ਕਾਂਗਰਸ ਪਾਰਟੀ ਦੁਆਰਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਸਵਰਣ ਪੈਲੇਸ ਕੋਟ ਫਤੂਹੀ ਤੋਂ ਰਾਹੁਲ ਗਾਂਧੀ ਦੀ ਵਾਰਚੁਅਲ ਰੈਲੀ ਵਿੱਚ ਆਪਣੇ ਸਾਥੀਆਂ ਅਤੇ ਹਲਕਾ ਵਾਸੀਆਂ ਨਾਲ ਭਾਗ ਲਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਦੇ ਹੀ ਬਣਦੀ ਸੀ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਐਲਾਨੇ ਜਾਣ ਤੇ ਲੋਕਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਇਸਦਾ ਜਸ਼ਨ ਮਨਾਇਆ।
ਇਸ ਵੱਡੇ ਇਕੱਠ ਨੂੰ ਸੰਬੋਧਤ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸਦਾ ਅਸੀਂ ਸਾਰੇ ਦਿਲੋਂ ਸੁਆਗਤ ਕਰਦੇ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਸਿਰਫ 111 ਦਿਨਾਂ ਦੀ ਕਾਰਜਗੁਜ਼ਾਰੀ ਨੇ ਹੀ ਲੋਕਾਂ ਤੇ ਇੰਨਾ ਵਧੀਆ ਪ੍ਰਭਾਵ ਪਾਇਆ ਹੈ ਕਿ ਲੋਕ ਉਹਨਾਂ ਨੂੰ ਇੱਕ ਵਾਰ ਫਿਰ ਮੌਕਾ ਦੇ ਕੇ ਉਹਨਾਂ ਨੂੰ 5 ਸਾਲ ਕੰਮ ਕਰਣ ਦਾ ਮੌਕਾ ਦੇਣਾ ਚਾਹੁੰਦੇ ਹਨ ਤਾਂ ਜੋ ਉਹ ਪੰਜਾਬ ਅਤੇ ਪੰਜਾਬੀਆਂ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੇ ਲੈ ਕੇ ਜਾਣ ਡਾ. ਰਾਜ ਕੁਮਾਰ ਨੇ ਆਪਣੇ ਹਲਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਦੇ ਆਉਣ ਤੇ ਉਹ ਆਪਣੇ ਹਲਕੇ ਚੱਬੇਵਾਲ ਵਿੱਚ ਇੱਕ ਨਵੀਂ ਇੰਡਸਟਰੀ ਵੀ ਜਰੂਰ ਲਿਆਉਣਗੇ ਤਾਂ ਕਿ ਹਲਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਅਵਸਰ ਮਿਲ ਸਕਣ।
—
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements