ਵਿਧਾਨ ਸਭਾ ਚੋਣਾਂ-2022 ; ਪਾਰਦਰਸ਼ੀ ਤੇ ਨਿਰਪੱਖ ਚੋਣਾਂ ਲਈ ਫੀਲਡ ’ਚ ਨਿਕਲੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰ
-ਸ਼ਰਾਬ ਦੇ ਠੇਕਿਆਂ, ਪ੍ਰਚਾਰ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ ਸੰਵੇਦਨਸ਼ੀਲ ਬੂਥਾਂ ’ਚ ਨਿਕਲਿਆ ਫਲੈਗ ਮਾਰਚ
-ਜ਼ਿਲ੍ਹੇ ’ਚ ਹੁਣ ਤੱਕ ਢਾਈ ਕਰੋੜ ਰੁਪਏ ਤੋਂ ਵੱਧ ਮੁੱਲ ਦੀ ਸ਼ਰਾਬ ਬਰਾਮਦ : ਡਿਪਟੀ ਕਮਿਸ਼ਨਰ
– 24 ਘੰਟੇ ਨਿਗਰਾਨੀ ਰੱਖ ਰਹੀਆਂ ਨੇ 63 ਐਫ.ਐਸ.ਟੀ. ਤੇ 63 ਐਸ.ਐਸ.ਟੀ. ਟੀਮਾਂ
ਹੁਸ਼ਿਆਰਪੁਰ, 9 ਫਰਵਰੀ: ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੇ ਫੀਲਡ ਵਿਚ ਜਾ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਚੈਕਿੰਗ ਮੁਹਿੰਮ ਤਹਿਤ ਜਿਥੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਬਿਨ੍ਹਾਂ ਆਗਿਆ ਪ੍ਰਚਾਰ-ਪ੍ਰਸਾਰ ਕਰਨ ਵਾਲੇ ਵਾਹਨਾਂ ਨੂੰ ਵੀ ਚੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿਚ ਹੁਣ ਤੱਕ ਢਾਈ ਕਰੋੜ ਰੁਪਏ ਵੱਧ ਮੁੱਲ ਦੀ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮੁਰਾਸੀ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਵਿਕਾਸ) ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ ਵਲੋਂ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਸ਼ਰਾਬ ਦੇ ਠੇਕਿਆਂ ਅਤੇ ਪ੍ਰਚਾਰ ਵਾਹਨਾਂ ਨੂੰ ਚੈਕ ਕੀਤਾ ਗਿਆ। ਇਸ ਦੌਰਾਨ ਸੰਵੇਦਨਸ਼ੀਲ ਹਲਕਿਆਂ ਵਿਚ ਫਲੈਗ ਮਾਰਚ ਵੀ ਕੱਢਿਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੀ ਪੂਰੇ ਜ਼ਿਲ੍ਹੇ ਵਿਚ ਇਸ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹ ਵਿਚ ਹੁਣ ਤੱਕ ਆਬਕਾਰੀ ਵਿਭਾਗ ਵਲੋਂ 2 ਕਰੋੜ 63 ਲੱਖ 53 ਹਜ਼ਾਰ 560 ਰੁਪਏ ਮੁੱਲ ਦੀ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਲੋਂ ਪੁਲਿਸ ਨਾਲ ਮਿਲ ਕੇ 117 ਛਾਪੇਮਾਰੀਆਂ ਕੀਤੀਆਂ ਚੁੱਕੀਆਂ ਹਨ, ਜਿਸ ਦੌਰਾਨ 598 ਬੋਤਲਾਂ ਦੇਸੀ ਸ਼ਰਾਬ, 1832 ਬੋਤਲਾਂ ਅੰਗੇਰਜ਼ੀ ਸ਼ਰਾਬ, 416010 ਕਿਲੋ ਲਾਹਨ, 873 ਬੋਤਲਾਂ ਨਜਾਇਜ਼ ਸ਼ਰਾਬ, 34 ਚੱਲਦੀਆਂ ਭੱਠੀਆਂ ਜ਼ਬਤ ਕਰਕੇ 55 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ ਇਨ੍ਹਾਂ ਮਾਮਲਿਆਂ ਵਿਚ ਸ਼ਾਮਲ 46 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ 24 ਘੰਟੇ ਪੁਲਿਸ ਅਤੇ ਅਰਧ ਸੈਨਿਕ ਬੱਲਾਂ ਦੀਆਂ ਸਾਂਝੀਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ 12 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰਾਂ ਵਲੋਂ 36 ਨਾਜ਼ੁਕ ਅਤੇ 214 ਸੰਵੇਦਨਸ਼ੀਲ ਬੂਥਾਂ ਦੀ ਨਿਜੀ ਤੌਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋÇਲੰਗ ਸਟੇਸ਼ਨਾਂ ’ਤੇ ਨਜ਼ਰ ਰੱਖਣ ਲਈ 800 ਮਾਈਕ੍ਰੋ ਅਬਜ਼ਰਵਰਾਂ ਤੋਂ ਇਲਾਵਾ ਸਾਰੇ 1563 ਪੋÇਲੰਗ ਬੂਥਾਂ ’ਤੇ ਵੈਬਕਾਸਟਿਗ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਪਾਰਦਰਸ਼ੀ ਤਰੀਕੇ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 63-63 ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) ਅਤੇ ਸਟੈਟੀਕਲ ਸਰਵੇਲੈਂਸ ਟੀਮਾਂ (ਐਸ.ਐਸ.ਟੀ.), 21 ਵੀਡੀਓ ਸਰਵੇਲੈਂਸ ਟੀਮਾਂ, 7 ਵੀਡੀਓ ਵਿਊਇੰਗ ਟੀਮਾਂ, 7 ਅਕਾਊਟਿੰਗ ਟੀਮਾਂ ਅਤੇ 7 ਸਹਾਇਕ ਖਰਚਾ ਅਬਜ਼ਰਵਰਾਂ ਵਲੋਂ 24 ਘੰਟੇ ਕੰਮ ਕੀਤਾ ਜਾ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp