ਤਰਨਤਾਰਨ : ਰੂਸ ਵੱਲੋਂ ਯੂਕਰੇਨ ’ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਦੇਹਰ ਸਾਹਿਬ ਨਾਲ ਸਬੰਧਤ ਤਿੰਨ ਵਿਦਿਆਰਥੀ ਵੀ ਯੂਕਰੇਨ ਚ ਫਸੇ ਹੋਏ ਹਨ। ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ, ਉਥੇ ਹੀ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਤਰੀਕੇ ਵਾਪਸ ਲਿਆਂਦਾ ਜਾਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਹਾਲੀ ਕਲਾਂ ਦੇ ਨਾਲ ਲਗਦੇ ਪਿੰਡ ਦਦੇਹਰ ਸਾਹਿਬ ਤੋਂ ਤਿੰਨ ਵਿਦਿਆਰਥੀ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ ਗਏ ਸਨ। ਹਰਸਮਰੀਤ ਕੌਰ ਪੁੱਤਰੀ ਹਰਮੀਤ ਸਿੰਘ ਅਤੇ ਕਮਲਦੀਪ ਕੌਰ ਪੁੱਤਰੀ ਸਰਬਜੀਤ ਸਿੰਘ ਕੀਵ ਮੈਡੀਕਲ ਯੂਨੀਵਰਸਿਟੀ ਵਿਚ ਐੱਮਬੀਬੀਐੱਸ ਦੀ ਅਖੀਰਲੇ ਸਾਲ ਦੀ ਪੜ੍ਹਾਈ ਕਰ ਰਹੀਆਂ ਹਨ। ਜਦੋਂਕਿ ਤਰਨਦੀਪ ਸਿੰਘ ਪੁੱਤਰ ਵਿਗਿਆਨ ਸਿੰਘ ਅਜੇ 20 ਫਰਵਰੀ ਨੂੰ ਹੀ ਮੈਡੀਕਲ ਦੀ ਪੜ੍ਹਾਈ ਵਾਸਤੇ ਯੂਕਰੇਨ ਪਹੁੰਚਿਆ ਹੈ। ਇਨ੍ਹਾਂ ਬੱਚਿਆਂ ਦੇ ਪਰਿਵਾਰਾਂ ਨੇ ਸਰਕਾਰ ਵੱਲੋਂ ਜਾਰੀ ਕੀਤੇ ਅੰਬੈਸੀ ਹੈਲਪਲਾਈਨ ਨੰਬਰਾਂ ਦੇ ਨਾਲ ਨਾਲ ਭਗਵੰਤ ਮਾਨ ਵੱਲੋਂ ਮਦਦ ਲਈ ਜਾਰੀ ਕੀਤੇ ਨੰਬਰ ’ਤੇ ਵੀ ਵਿਦਿਆਰਥੀਆਂ ਦਾ ਵੇਰਵਾ ਦੱਸਦਿਆਂ ਉਨ੍ਹਾਂ ਦੀ ਵਾਪਸੀ ਕਰਵਾਉਣ ਵਾਸਤੇ ਅਪੀਲ ਕੀਤੀ ਹੈ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਫੋਨ ’ਤੇ ਗੱਲਬਾਤ ਦੌਰਾਨ ਸਬੰਧਤ ਸ਼ਹਿਰ ਵਿਚ ਅਫਰਾ ਤਫਰੀ ਦਾ ਮਾਹੌਲ ਹੋਣ ਦੀ ਗੱਲ ਕਰਦੇ ਹਨ। ਇਹ ਤਿੰਨ ਬੱਚੇ ਯੂਕਰੇਨ ਦੇ ਕੀਵ ਸ਼ਹਿਰ ਵਿਚ ਭਾਰਤੀ ਅੰਬੈਸੀ ਵੱਲੋਂ ਮਦਦ ਦੀ ਉਡੀਕ ਵਿਚ ਬੈਠੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp