ਵੱਡੀ ਖ਼ਬਰ : ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਯੂਕਰੇਨ ਵਿੱਚ ਗੋਲੀਬਾਰੀ ਦੌਰਾਨ ਮੌਤ, ਦੋ ਦਿਨ ਪਹਿਲਾਂ ਕੀਤੀ, ਭੁੱਖ ਲੱਗਣ ਤੇ ਘਰੋਂ ਗਿਆ ਸੀ ਬਾਹਰ

ਨਵੀਂ ਦਿੱਲੀ: ਜੰਗ ਦੌਰਾਨ ਫਸੇ 21 ਸਾਲਾ ਭਾਰਤੀ ਵਿਦਿਆਰਥੀ ਦੀ ਯੂਕਰੇਨ ਵਿੱਚ ਗੋਲੀਬਾਰੀ ਵਿੱਚ ਮੌਤ ਹੋ ਗਈ ਹੈ। ਰੂਸ ਦੇ ਹਮਲੇ ਵਿੱਚ ਮਾਰੇ ਗਏ ਵਿਦਿਆਰਥੀ ਦਾ ਨਾਂ ਨਵੀਨ ਸ਼ੇਖਰੱਪਾ ਹੈ ਅਤੇ ਉਹ ਕਰਨਾਟਕ ਦਾ ਰਹਿਣ ਵਾਲਾ ਸੀ। ਰੂਸ-ਯੂਕਰੇਨ ਯੁੱਧ ਦੌਰਾਨ ਹਜ਼ਾਰਾਂ ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਨਵੀਨ ਨੇ ਆਪਣੇ ਪਿਤਾ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਸੀ।

ਕਰਨਾਟਕ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਨਵੀਨ ਖਾਣ-ਪੀਣ ਦੀਆਂ ਚੀਜ਼ਾਂ ਇਕੱਠੀਆਂ ਕਰਨ ਲਈ ਬਾਹਰ ਗਿਆ ਸੀ। ਇਸ ਦੌਰਾਨ ਇੱਕ ਹਵਾਈ ਹਮਲੇ ਵਿੱਚ ਉਸਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਖਾਰਕੀਵ ਦੇ ਸੈਂਟਰਲ ਸਿਕੁਆਇਰ ‘ਤੇ ਇਕ ਪ੍ਰਸ਼ਾਸਨਿਕ ਇਮਾਰਤ ‘ਤੇ ਰੂਸ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਦੀ ਲਪੇਟ ‘ਚ ਆ ਕੇ ਨਵੀਨ ਦੀ ਮੌਤ ਹੋ ਗਈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply