ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਹੋਈ ਮੀਟਿੰਗ
-ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਹੋਇਆ ਵਿਚਾਰ-ਵਟਾਂਦਰਾ
ਹੁਸ਼ਿਆਰਪੁਰ, 6 ਫਰਵਰੀ:
ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਰਾਖਵੀਂ ਕੀਮਤ ਫਿਕਸ ਕੀਤੀ ਗਈ, ਜਿਨ੍ਹਾਂ ਵਿਚ ਰਾਜੀਵ ਗਾਂਧੀ ਐਵੀਨਿਊ, ਡਾ. ਅੰਬੇਦਕਰ ਨਗਰ, ਸ਼ਹੀਦ ਊਧਮ ਸਿੰਘ ਮਾਰਕੀਟ, ਸੰਤ ਹਰਚੰਦ ਸਿੰਘ ਲੌਂਗੋਵਾਲ ਨਗਰ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਇਨਕਲੇਵ ਦੀਆਂ ਵੱਖ-ਵੱਖ ਸਕੀਮਾਂ ਸ਼ਾਮਲ ਸਨ। ਇਸ ਮੌਕੇ ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਨਗਰ ਸੁਧਾਰ ਟਰੱਸਟ ਦੀ ਕਾਰਜਕਾਰੀ ਅਫ਼ਸਰ ਸੁਰਿੰਦਰ ਕੁਮਾਰੀ, ਸਚਿਨ ਗੁਪਤਾ, ਐਸ.ਡੀ.ਓ. ਮਨਦੀਪ ਸਿੰਘ, ਮੈਡਮ ਸੋਨੀਆ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp