#Vigilance Bureau Punjab : ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ

ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।
ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।  ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Vigilance Bureau arrests former minister Sadhu Singh Dharamsot in disproportionate assets case

Chandigarh February 7 : The Punjab Vigilance Bureau (VB) during its ongoing campaign against corruption in the state, on Monday arrested former minister Sadhu Singh Dharamsot for amassing assets disproportionate to his known sources of income.

Advertisements

Disclosing this here today a spokesperson of the state VB said following investigations of a Vigilance Enquiry, a case under sections  13(1) (b), 13(2) of prevention of corruption act has been registered at VB Range police station, Mohali against former Punjab Minister Sadhu Singh Dharamsot in disproportionate assets case and has been arrested.

Advertisements

Giving details he further informed that during the check period from 01-03-2016 to 31-03-2022, the income of above said former minister and his family was Rs. 2,37,12,596.48/- while the expenditure was Rs. 8,76,30,888.87/-, which was Rs. 6,39,18,292.39/- i.e. 269 percent more than his known sources of income.

Advertisements

He further added that further investigation in the case was under progress to ascertain more assets of the former minister. He would be produced before the competent court in Mohali tomorrow.

———-

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply