ਸਾਇੰਸ, ਗਣਿਤ , ਸਮਾਜਿਕ ਸਿੱਖਿਆ ਅਤੇ ਅੰਗ੍ਰੇਜੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ *
* ਤਨਾਅ ਪ੍ਰਬੰਧਨ ਅਤੇ ਰਾਸ਼ਟਰੀ ਸਿੱਖਿਆ ਪਾਲਿਸੀ 2020 ਸਬੰਧੀ ਚਰਚਾ ਕੀਤੀ ਗਈ*
* ਬਟਾਲਾ 07 ਫ਼ਰਵਰੀ (ਗਗਨਦੀਪ ) *
*ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਮਰਜੀਤ ਸਿੰਘ ਭਾਟੀਆ ਦੀ ਯੋਗ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਹਾਈ ਤੇ ਸੈਕੰਡਰੀ ਅਧਿਆਪਕਾਂ ਦੇ ਸਾਇੰਸ,ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਇਹ ਸੈਮੀਨਾਰ ਲਗਾਏ ਜਾ ਰਹੇ ਹਨ ,ਜਿਸ ਵਿੱਚ ਵੱਖ-ਵੱਖ ਕਾਲਜਾਂ/ ਸੰਸਥਾਵਾਂ ਦੇ ਪ੍ਰੋਫੈਸਰਾਂ ਵੱਲੋਂ ਅਧਿਆਪਕਾਂ ਨਾਲ ਤਨਾਅ ਪ੍ਰਬੰਧਨ ਅਤੇ ਰਾਸ਼ਟਰੀ ਸਿੱਖਿਆ ਪਾਲਿਸੀ 2020 ਬਾਰੇ ਵਿਸਥਾਰ ਸਾਹਿਤ ਚਰਚਾ ਕੀਤੀ ਜਾ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ 07 ਅਤੇ 08 ਫ਼ਰਵਰੀ ਨੂੰ ਗਣਿਤ ਤੇ ਵਿਗਿਆਨ ਅਤੇ 09 ਅਤੇ 10 ਫ਼ਰਵਰੀ ਨੂੰ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਤ ਹਾਈ ਤੇ ਸੈਕੰਡਰੀ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਨੂੰ ਸੰਚਾਰੂ ਢੰਗ ਨਾਲ ਚਲਾਉਣ ਅਤੇ ਅਧਿਆਪਕ ਦੀ ਸਹੂਲਤ ਨੂੰ ਮੁੱਖ ਰੱਖਦੇ ਸਰਕਾਰੀ ਮਾਡਲ ਸੀਨੀ ਸੈਕੰ: ਸਕੂਲ ਲੜਕੇ ਗੁਰਦਾਸਪੁਰ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ , ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਅਤੇ ਸਰਕਾਰੀ ਸੀਨੀ: ਸੈਕੰ: ਸਕੂਲ ਧੁੱਪਸੜੀ ਕੁੱਲ ਚਾਰ ਸਥਾਨਾਂ ਤੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਜਾ ਰਹੀ ਹੈ ਅਤੇ ਅੱਜ ਅਧਿਆਪਕਾਂ ਨੂੰ ਸਾਇੰਸ ਅਤੇ ਗਣਿਤ ਵਿਸ਼ੇ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਪਹਿਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸਿੱਖਿਆ ਸ. ਅਮਰਜੀਤ ਸਿੰਘ ਭਾਟੀਆ ਵੱਲੋਂ ਗੁਰਦਾਸਪੁਰ ਦੇ ਟ੍ਰੇਂਨਿੰਗ ਵਾਲੇ ਸਥਾਨ ਵਿਜਟ ਕਰਕੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪ੍ਰਿੰਸੀਪਲ ਰਾਕੇਸ਼ ਠਾਕੁਰ ,ਪ੍ਰਿੰਸੀਪਲ ਡਾਇਟ ਚਰਨਬੀਰ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ,ਡੀ.ਐਮ. ਗੁਰਨਾਮ ਸਿੰਘ , ਡੀ.ਐਮ.ਕੰਪਿਊਟਰ ਸੁਖਦੀਪ ਸਿੰਘ ਤੇਜਾ, ਅਮਰਜੀਤ ਸਿੰਘ ਪੂਰੇਵਾਲ , ਜ਼ਿਲ੍ਹਾ ਐਮ.ਆਈ. ਐਸ. ਮੁਨੀਸ ਕੁਮਾਰ ,ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।*
EDITOR
CANADIAN DOABA TIMES
Email: editor@doabatimes.com
Mob:. 98146-40032 whtsapp