BREAKING NEWS : #VIGILANCE BUREAU NABS KANUGO RED HANDED FOR TAKING BRIBE RS. 50,000

VIGILANCE BUREAU NABS KANUGO RED HANDED FOR TAKING BRIBE RS. 50,000

Chandigarh, February 23:

Advertisements

          Aiming to curb the menace of corruption in the state, the Punjab Vigilance Bureau (VB) on Thursday nabbed a Kanugo Vijay Pal, posted in revenue block Jamalpura, Malerkotla district red handed for demanding and accepting a bribe of Rs. 50,000.

Advertisements

          Disclosing this here today a spokesperson of VB said the above said Kanugo, a resident of village Bharthala Mander, in Malerkotla was arrested on the complaint of Karamjit Singh, of village Bhaini Kalan, tehsil Amargarh, Malerkotla.

Advertisements

          Giving more details he informed that the complainant has approached the VB and alleged that the above said Kanugo has been demanding a bribe of Rs. 2 lakh for clearing a file pertaining to award of compensation of his land acquired for construction of National Expressway.

          After verifying this complaint, a VB team from economic offences wing of Ludhiana range laid a trap and the accused Kanugo has been arrested on the spot accepting a bribe of Rs. 50,000 as first instalment and tainted money was recovered from him in the presence of two official witnesses.

          He informed that a case under prevention of corruption act has been registered against the accused revenue official at VB police Ludhiana and further investigation was under progress.

———-

ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ  ਕਾਬੂ
 
ਚੰਡੀਗੜ, 23 ਫਰਵਰੀ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ  ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ  ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ।

ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

———

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply