Jan Maal Lok Adalat’ to be started from Jalandhar: Jimpa

‘Jan Maal Lok Adalat’ to be started from Jalandhar: Jimpa

Chandigarh :

Advertisements

          Punjab Government would start first of its kind ‘Jan Maal Lok Adalat’ from Jalandhar. Revenue Minister Bram Shanker Jimpa said that as per the guidelines issued by Chief Minister Bhagwant Mann, efforts would be made to solve the problems of people related to the revenue department on the spot. He said that during ‘Jan Adalat’ various schemes and offices of the revenue department will also be inspected. It is pertinent to mention that before this, Jimpa had started a unique initiative by organizing ‘Janta Darbar’ of Water Supply and Sanitation Department.

Advertisements

          Jimpa said that ‘Jan Maal Lok Adalat’ would be held on March 20. Complaints and problems related with Revenue Department would be heard and solved on the spot. He said that the government led by Chief Minister Bhagwant Mann is making immense efforts to make the functioning of the revenue department easy and people-friendly. Department has adopted online system to streamline the work and more concrete steps will be taken in the future.

Advertisements

          He further said that Lok Adalats would also be set up in other districts of Punjab. Jimpa said that CM Bhagwant Mann is working tirelessly to provide all facilities to the people of Punjab from day one. It is also the aim of the government that the people should not face any kind of hardship for the facilities and get all the facilities at their doorstep without any hassle. If any citizen have problem/complaint/difficulties , it would be resolved in a timely manner. If any officer/employee found guilty of negligence strict action will be taken against him, Jimpa added.

          Jimpa appealed to the people of Punjab not to give any bribe to any officer or employee for doing any work related to the revenue department and if anyone asks for a bribe then it should be reported immediately. He said that corrupt officers and employees will not be spared at any cost. He said that the government led by Chief Minister Bhagwant Mann is fully committed to take Punjab to greater heights of progress. He sought cooperation from Punjabis to make the state ‘Rangla Punjab’.

——-


ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ


– ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ


– ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ

ਚੰਡੀਗੜ੍ਹ, :


ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਨਤਾ ਦਰਬਾਰ ਲਗਾ ਕੇ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਸੀ।

 
ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਗਾਈ ਜਾਵੇਗੀ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ ਦੇ ਕੰਮਕਾਰ ਨੂੰ ਸੁਖਾਲਾ ਅਤੇ ਲੋਕ ਪੱਖੀ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਇਸ ਪਾਸੇ ਹੋਰ ਪੁਖਤਾ ਕਦਮ ਪੁੱਟੇ ਜਾਣਗੇ।

 ਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੀ ਲਗਾਈਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ ਲੋਕਾਂ ਦੇ ਕੰਮ ਕਰਨ ਲਈ ਸਰਕਾਰ ਲੋਕਾਂ ਦੇ ਦੁਆਰ ‘ਤੇ ਜਾਵੇਗੀ। ਲੋਕਾਂ ਦੀਆਂ ਸਮੱਸਿਆਂਵਾਂ ਤੇ ਮੁਸ਼ਕਿਲਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ ਅਤੇ ਇਸ ਮਾਮਲੇ ਵਿਚ ਜੇਕਰ ਕਿਸੇ ਅਫਸਰ/ਕਰਮਚਾਰੀ ਦੀ ਕੋਤਾਹੀ ਪਾਈ ਗਈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। 

ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਤੇ ਵਚਨਬੱਧ ਹੈ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply