ਪ੍ਰਕਾਸ਼ ਸਿੰਘ ਬਾਦਲ ਤੇ  ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼, ਦੋਵੇਂ ਧਿਰਾਂ ਦੇ ਅਦਾਲਤ ਵਿੱਚ ਪੁੱਜਣ ਦੀ ਸੂਚਨਾ ਤੋਂ ਬਾਅਦ ਪੁਲਿਸ ਚੌਕਸ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ  ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। 

ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਹਨ। 

Advertisements

 ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਬਾਦਲਾਂ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਹੋ ਸਕਦਾ ਹੈ। 

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਹਰੇਕ ਅਕਾਲੀ ਆਗੂ ਤੇ ਵਰਕਰ ਨੂੰ ਅਦਾਲਤਾਂ ਵਿੱਚ ਪੁੱਜਣ ਲਈ ਵੱਟਸਐਪ ’ਤੇ ਸੁਨੇਹੇ ਭੇਜੇ ਗਏ ਹਨ ਤੇ ਸੰਭਾਵੀ ਇਕੱਠ ਨੂੰ ਦੇਖਦਿਆਂ ਕੁਝ ਅਕਾਲੀ ਆਗੂਆਂ ਨੇ ਅਦਾਲਤਾਂ ਦੇ ਬਾਹਰਵਾਰ ਇਕੱਠੇ ਹੋਣ ਵਾਲੀ ਥਾਂ ਦਾ ਮੁਆਇਨਾ ਵੀ ਕੀਤਾ। ਸੂਤਰਾਂ ਅਨੁਸਾਰ ਅਕਾਲੀ ਦਲ ਅਦਾਲਤ ਦੇ ਬਾਹਰ ਵੱਡਾ ਇਕੱਠ ਕਰੇਗਾ। 

Advertisements

ਇਸੇ ਤਰ੍ਹਾਂ ਬਹਿਬਲ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਕੁਝ ਆਗੂਆਂ ਤੇ ਸਿੱਖ ਸੰਗਤਾਂ ਦੇ ਵੀ ਅਦਾਲਤ ਵਿੱਚ ਪੁੱਜਣ ਦੀ ਸੰਭਾਵਨਾ ਹੈ। ਦੋਵੇਂ ਧਿਰਾਂ ਦੇ ਅਦਾਲਤ ਵਿੱਚ ਪੁੱਜਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਚੌਕਸ ਹੋ ਗਈ ਹੈ ਤੇ ਪੁਲਿਸ ਮੁਖੀ ਹਰਜੀਤ ਸਿੰਘ ਨੇ ਬੁੱਧਵਾਰ ਖੁਦ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। Kotkapura Goli Kand

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply