ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿੱਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।
ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਅਦਾਲਤ ਦੇ ਸੰਮਨ ਪ੍ਰਾਪਤ ਕਰ ਲਏ ਹਨ।
ਇਨ੍ਹਾਂ ਕੇਸਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਦੌਰਾਨ ਇਹ ਵੀ ਜਾਣਕਾਰੀ ਹੈ ਕਿ ਬਾਦਲਾਂ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਹੋ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰੇਕ ਅਕਾਲੀ ਆਗੂ ਤੇ ਵਰਕਰ ਨੂੰ ਅਦਾਲਤਾਂ ਵਿੱਚ ਪੁੱਜਣ ਲਈ ਵੱਟਸਐਪ ’ਤੇ ਸੁਨੇਹੇ ਭੇਜੇ ਗਏ ਹਨ ਤੇ ਸੰਭਾਵੀ ਇਕੱਠ ਨੂੰ ਦੇਖਦਿਆਂ ਕੁਝ ਅਕਾਲੀ ਆਗੂਆਂ ਨੇ ਅਦਾਲਤਾਂ ਦੇ ਬਾਹਰਵਾਰ ਇਕੱਠੇ ਹੋਣ ਵਾਲੀ ਥਾਂ ਦਾ ਮੁਆਇਨਾ ਵੀ ਕੀਤਾ। ਸੂਤਰਾਂ ਅਨੁਸਾਰ ਅਕਾਲੀ ਦਲ ਅਦਾਲਤ ਦੇ ਬਾਹਰ ਵੱਡਾ ਇਕੱਠ ਕਰੇਗਾ।
ਇਸੇ ਤਰ੍ਹਾਂ ਬਹਿਬਲ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਕੁਝ ਆਗੂਆਂ ਤੇ ਸਿੱਖ ਸੰਗਤਾਂ ਦੇ ਵੀ ਅਦਾਲਤ ਵਿੱਚ ਪੁੱਜਣ ਦੀ ਸੰਭਾਵਨਾ ਹੈ। ਦੋਵੇਂ ਧਿਰਾਂ ਦੇ ਅਦਾਲਤ ਵਿੱਚ ਪੁੱਜਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਚੌਕਸ ਹੋ ਗਈ ਹੈ ਤੇ ਪੁਲਿਸ ਮੁਖੀ ਹਰਜੀਤ ਸਿੰਘ ਨੇ ਬੁੱਧਵਾਰ ਖੁਦ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। Kotkapura Goli Kand
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp