ਰਾਹੁਲ ਗਾਂਧੀ ਨੂੰ ‘ਮੋਦੀ’ ਨਾਮ ਨਾਲ ਦਾਇਰ ਇੱਕ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ

ਸੂਰਤ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ‘ਮੋਦੀ’ ਨਾਮ ਨਾਲ 2019 ਵਿੱਚ ਦਾਇਰ ਇੱਕ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਗੁਜਰਾਤ ਦੇ ਸੂਰਤ ਦੀ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਠਹਿਰਾਇਆ ਅਤੇ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਹਾਲਾਂਕਿ ਬਾਅਦ ‘ਚ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ । ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ‘ਮੋਦੀ ਸਰਨੇਮ’ ਬਾਰੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੋਇਆ ਹੈ। ਰਾਹੁਲ ਗਾਂਧੀ ਨੂੰ 30 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਫੈਸਲੇ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਗਈ । ਰਾਹੁਲ ਗਾਂਧੀ ਅੱਜ ਸਵੇਰੇ ਸੂਰਤ ਪੁੱਜੇ ਅਤੇ ਸੂਬੇ ਦੇ ਸੀਨੀਅਰ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਰਾਹੁਲ ਖ਼ਿਲਾਫ਼ ਇਹ ਕੇਸ ਉਨ੍ਹਾਂ ਦੀ ਉਸ ਟਿੱਪਣੀ ਨੂੰ ਲੈ ਕੇ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਸ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ?’ ਇਸ ਮਾਮਲੇ ‘ਚ ਫੈਸਲਾ ਸੁਣਾਏ ਜਾਣ ਸਮੇਂ ਕਾਂਗਰਸ ਸੰਸਦ ਰਾਹੁਲ ਗਾਂਧੀ ਸੂਰਤ ਜ਼ਿਲ੍ਹਾ ਅਦਾਲਤ ‘ਚ ਮੌਜੂਦ ਸਨ। ਇਸ ਤੋਂ ਪਹਿਲਾਂ ਉਸ ਨੇ ਕਿਹਾ ਸੀ ਕਿ ਕੋਈ ਉਸ ਨੂੰ ਜੋ ਵੀ ਸਜ਼ਾ ਦੇਵੇਗਾ, ਉਹ ਸਵੀਕਾਰ ਕਰੇਗਾ।

Advertisements

ਰਾਹੁਲ ਦੇ ਵਿਵਾਦਿਤ ਬਿਆਨ ਦੇ ਖਿਲਾਫ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਉਪਰੋਕਤ ਟਿੱਪਣੀ ਕੀਤੀ।

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply