ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ
ਹੁਸ਼ਿਆਰਪੁਰ :
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖਲ ਵਾਲੀ ਥਾਂ ਪਿੰਡ ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 27 ਮਾਰਚ 2023 ਲਈ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਨੇ ਧਿਆਨ ਵਿਚ ਲਿਆਂਦਾ ਹੈ ਕਿ ਮਾਨਯੋਗ ਅਦਾਲਤ ਸ਼੍ਰੀ ਅਮਰਦੀਪ ਸਿੰਘ ਬੈਂਸ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮੁਕੇਰੀਆਂ ਵਲੋਂ ਸਬੰਧਤ ਰਕਬਾ ਪਿੰਡ ਮੰਜਕਾਲਾ/ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਦਖਲ ਦੇਣ ਸਬੰਧੀ ਹੁਕਮ ਪ੍ਰਾਪਤ ਹੋਇਆ ਹੈ, ਜਿਸ ਦੀ ਅਗਲੀ ਤਾਰੀਖ ਪੇਸ਼ੀ ਮਿਤੀ 31-3-2023 ਨਿਸ਼ਚਿਤ ਹੈ। ਦਖਲ ਦੀ ਕਾਰਵਾਈ ਕਰਨ ਲਈ ਨਿਰਧਾਰਿਤ ਮਿਤੀ 27-3-2023 ਹੈ। ਸਬੰਧਤ ਦਖਲ ਦੀ ਕਾਰਵਾਈ ਸਮੇਂ ਨਾਲ ਲੱਗਦੇ ਜ਼ਿਲਿ੍ਹਆਂ ਗੁਰਦਾਸਪੁਰ, ਜਲੰਧਰ, ਪਠਾਨਕੋਟ ਆਦਿ ਵਿਚੋਂ ਕਾਫ਼ੀ ਲੋਕ ਦਖਲ ਵਾਲੀ ਥਾਂ ’ਤੇ ਪਹੁੰਚ ਜਾਂਦੇ ਹਨ, ਜੋ ਕਿ ਲਗਭਗ 1500 ਤੋਂ 2000 ਤੱਕ ਲੋਕਾਂ ਦਾ ਇਕੱਠ ਹੋ ਜਾਂਦਾ ਹੈ। ਜਿਸ ਕਰਕੇ ਇਸ ਦਖਲ ਦੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਲਈ ਦਖਲ ਦੇਣ ਸਮੇਂ ਢੁੱਕਵੇਂ ਕਦਮ ਚੁੱਕਣ ਦੀ ਜ਼ਰੂਰਤ ਹੈ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp