HOSHIARPUR ( Vikas Julka , Sukhwinder ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਹੁਸ਼ਿਆਰਪੁਰ ਵਿੱਚ ਸਥਾਪਿਤ ਕੀਤਾ ਗਿਆ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਜੁੜ•ੀਆਂ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਨੌਜਵਾਨਾਂ ਦੀ ਸੁਵਿਧਾ ਲਈ ਬਿਊਰੋ ਵਿੱਚ ਵੱਖ-ਵੱਖ ਸ਼ਾਖਾਵਾਂ ਬਣਾਈਆਂ ਗਈਆਂ ਹਨ, ਤਾਂ ਜੋ ਇਛੁੱਕ ਨੌਜਵਾਨਾਂ ਨੂੰ ਉਨ•ਾਂ ਦੀ ਮੰਗ ਅਨੁਸਾਰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਬਿਊਰੋ ਵਿੱਚ ਜਿਥੇ ਹੁਨਰ ਵਿਕਾਸ ਸ਼ਾਖਾ ਵਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਰੋਟੇਸ਼ਨ ਅਨੁਸਾਰ ਸਵੈ-ਰੋਜ਼ਗਾਰ ਯੋਜਨਾਵਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ, ਉਥੇ ਹੀ ਕੈਰੀਅਰ ਕੌਂਸਲਿੰਗ ਸ਼ਾਖਾ ਦੁਆਰਾ ਇਸ ਬਿਊਰੋ ਵਿੱਚ ਆਉਣ ਵਾਲੇ ਬੱਚਿਆਂ ਨੂੰ ਉਨ•ਾਂ ਦੇ ਭਵਿੱਖ ਦੇ ਕੈਰੀਅਰ ਸਬੰਧੀ ਉਨ•ਾਂ ਦੀ ਰੂਚੀ ਅਨੁਸਾਰ ਸਹੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਜਾ ਕੇ ਰੋਜ਼ਗਾਰ ਲੱਭਣਾ ਅਤੇ ਵਿਦੇਸ਼ੀ ਪੜ•ਾਈ ਬਾਰੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਊਰੋ ਵਿੱਚ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਮੁਫ਼ਤ ਇੰਟਰਨੈਟ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨ•ਾਂ ਕਿਹਾ ਕਿ ਵਿਦਿਆਰਥੀ ਬਿਊਰੋ ਵਿੱਚ ਆ ਕੇ ਕਿਸੇ ਵੀ ਸਿਖਿਅਕ ਕੰਮ ਲਈ ਇੰਟਰਨੈਟ ਦਾ ਪ੍ਰਯੋਗ ਕਰ ਸਕਦੇ ਹਨ ਅਤੇ ਨਾਲ ਹੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਲਈ ਅਪਲਾਈ ਵੀ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਤਕਨੀਕੀ ਸਿੱਖਿਆ ਦੇ ਚਾਹਵਾਨ ਨੌਜਵਾਨਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਤਕਨੀਕੀ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ•ਾਂ ਦੱਆਿ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਇਸ ਬਿਊਰੋ ਦੇ ਮਾਧਿਅਮ ਨਾਲ ਹਰ ਮਹੀਨੇ ਪਲੇਸਮੈਂਟ ਕੈਂਪ ਅਤੇ ਰੋਜ਼ਗਾਰ ਮੇਲੇ ਲਗਾ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਦਫ਼ਤਰ ਖੁੱਲ•ਣ ਨਾਲ ਨੌਜਵਾਨਾਂ ਨੂੰ ਨਾ ਸਿਰਫ ਯੋਗ ਅਗਵਾਈ ਮਿਲ ਰਹੀ ਰਹੀ ਹੈ, ਬਲਕਿ ਦਫ਼ਤਰ ਵਿੱਚ ਵੀ ਇਕ ਉਸਾਰੂ ਮਾਹੌਲ ਪੈਦਾ ਹੋਇਆ ਹੈ। ਉਨ•ਾਂ ਕਿਹਾ ਕਿ ਸੀਨੀਅਰ ਸੈਕੰਡਰੀ ਸਕੂਲਾਂ/ਕਾਲਜਾਂ, ਆਈ.ਟੀ.ਆਈ. ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਰੋਜ਼ਗਾਰ ਇਸ ਦਫ਼ਤਰ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਟਰੇਨਿੰਗ ਆਦਿ ਸਬੰਧੀ ਜ਼ਿਲ•ਾ ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾਣ ਵਾਲੀ ਸੁਵਿਧਾਵਾਂ ਤੋਂ ਜਾਣੂ ਹੋ ਸਕਣ। ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਵੱਡੇ ਪੱਧਰ ‘ਤੇ ਮਾਸ ਕੌਂਸਲਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਇਨ•ਾਂ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਸਕੋਪ, ਡਿਫੈਂਸ ਸਰਵਿਸ, ਪੈਰਾ ਮਿਲਟਰੀ ਸਰਵਿਸ, ਵੱਖ-ਵੱਖ ਸਕੀਮਾਂ ਦੀ ਪੜ•ਾਈ, ਤਕਨੀਕੀ ਕੋਰਸਾਂ, ਸਵੈ-ਰੋਜ਼ਗਾਰ ਯੋਜਨਾਵਾਂ, ਸ਼ਾਰਟ ਟਰਮ ਸਕਿੱਲ ਪੱਧਰ ਦੇ ਕੋਰਸਾਂ, ਜਨਰਲ ਅਵੇਅਰਨੈਸ ਅਤੇ ਹੋਰ ਜ਼ਰੂਰੀ ਜਾਣਕਾਰੀ ਦਿੱਤੀ ਜਾਂਦੀ ਹੈ।
ਵਧੀਕ ਡਿਪਟੀ ਕਮਿਸ਼ਲਰ (ਵਿਕਾਸ)-ਕਮ-ਸੀ.ਈ.ਓ. ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਵੱਖ-ਵੱਖ ਪਲੇਸਮੈਂਟ ਕੈਂਪਾਂ ਤਹਿਤ ਕਰੀਬ ਲਗਭਗ 120 ਨੌਜਵਾਨਾ ਦੀ ਪਲੇਸਮੈਂਟ ਹੋ ਚੁੱਕੀ ਹੈ ਅਤੇ ਵੱਖ-ਵੱਖ ਸਕੂਲ/ਕਾਲਜਾਂ ਦੇ ਕਰੀਬ 700 ਵਿਦਿਆਰਥੀ ਇਸ ਬਿਊਰੋ ਵਿੱਚ ਦੌਰਾ ਕਰ ਚੁੱਕੇ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ 70 ਨੌਜਵਾਨ ਫਰੀ ਇੰਟਰਨੈਟ ਸੁਵਿਧਾ ਵੀ ਪ੍ਰਾਪਤ ਕਰ ਚੁੱਕੇ ਹਨ। ਜ਼ਿਲ•ਾ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਗੁਰਮੇਲ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਬਿਊਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp