LATEST DASUYA NEWS: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 11 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਜਾਵੇਗਾ ਮੰਗ ਪੱਤਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 11 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਜਾਵੇਗਾ ਮੰਗ ਪੱਤਰ

ਦਸੂਹਾ (ਹਰਭਜਨ ਢਿੱਲੋਂ )
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਭੇਜਿਆ ਜਾਵੇਗਾ । ਉਪਰੋਕਤ ਜਾਣਕਾਰੀ ਯੂਨੀਅਨ ਦੇ ਬਲਾਕ ਪ੍ਰਧਾਨ — ਜਸਵੀਰ ਕੌਰ ਨੇ ਦਿੱਤੀ।
ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਦਰ ਸਰਕਾਰ ਦੀ ਸਕੀਮ ਆਈ ਸੀ ਡੀ ਐਸ ਤਹਿਤ 2 ਅਕਤੂਬਰ 1975 ਨੂੰ ਕੰਮ ਸ਼ੁਰੂ ਕੀਤਾ ਸੀ ਤੇ ਉਹਨਾਂ ਨੂੰ ਕੰਮ ਕਰਦਿਆਂ 47 ਸਾਲ ਬੀਤ ਗਏ ਹਨ । ਪਰ ਐਨੇ ਲੰਮੇ ਸਮੇਂ ਵਿਚ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ । ਉਹਨਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮ ਤਾਂ ਕੀ ਬਣਾਉਣਾ ਸੀ , ਪਿਛਲੇਂ ਪੰਜ ਸਾਲਾਂ ਤੋਂ ਉਹਨਾਂ ਦੇ ਮਾਣ ਭੱਤੇ ਵਿਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ । ਜਦੋਂ ਕਿ ਇਸ ਸਮੇਂ ਵਿਚ ਮਹਿੰਗਾਈ ਕਈ ਗੁਣਾ ਵੱਧ ਚੁੱਕੀ ਹੈ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ

SUBSCRIBE CHANNEL FOR LATEST DISCUSSION
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply