LATEST NEWS : ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਅਪ੍ਰੈਲ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿੱਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply