-ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਉਣ ਲਈ ਕੀਤੀ ਅਧਿਕਾਰੀਆਂ ਨਾਲ ਮੀਟਿੰਗ
-ਕਿਹਾ, ਸੌਂਪੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨੇਪਰੇ ਚਾੜਿ•ਆ ਜਾਵੇ
ਹੁਸ਼ਿਆਰਪੁਰ (Sukhwinder . Navneet, Vikas. Ajay )
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆਜ਼ਾਦੀ ਦਿਵਸ ‘ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਝਾਕੀ ਕੱਢੀ ਜਾਵੇਗੀ। ਉਹ ਅੱਜ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ•ਾਂ ਕਿਹਾ ਕਿ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ, ਇਸ ਲਈ ਅਧਿਕਾਰੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ•ਨ।
ਉਨ•ਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਕੀ ਜੰਗਲਾਤ ਵਿਭਾਗ ਵਲੋਂ ਕੱਢੀ ਜਾਵੇਗੀ, ਜਿਸ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ•ਾਂ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਝਾਕੀ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਜਾ ਰਹੀਆਂ ‘ਨਾਨਕ ਬਗੀਚੀਆਂ’ ਨੂੰ ਵੀ ਦਰਸਾਇਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਮਹੱਤਵਪੂਰਨ ਝਾਕੀ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਡੈਪੋ, ਬਡੀ ਪ੍ਰੋਗਰਾਮਾਂ ਬਾਰੇ ਵੀ ਝਾਕੀ ਕੱਢੀ ਜਾਵੇਗੀ, ਜਦਕਿ ਘਰ-ਘਰ ਰੋਜ਼ਗਾਰ ਯੋਜਨਾ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਵੀ ਝਾਕੀਆਂ ਕੱਢੀਆਂ ਜਾ ਰਹੀਆਂ ਹਨ। ਉਨ•ਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਇਹ ਝਾਕੀਆਂ ਤਿਆਰ ਕੀਤੀਆਂ ਜਾਣ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆਜਾਦੀ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖ਼ਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ‘ਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਪੀ.ਆਰ.ਟੀ. ਸੀ. ਜਹਾਨਖੇਲਾਂ ਅਤੇ ਜ਼ਿਲ•ਾ ਪੁਲਿਸ ਸਮੇਤ ਵੱਖ-ਵੱਖ ਟੁੱਕੜੀਆਂ ਵਲੋਂ ਪਰੇਡ ਅਤੇ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਨ•ਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ•ਾਂ ਜ਼ਿਲ•ੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਆਜਾਦੀ ਦਿਵਸ ਦੇ ਸਮਾਗਮ ਵਿੱਚ ਵੱਧ ਚੜ• ਕੇ ਸ਼ਾਮਲ ਹੋਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਡੀ.ਐਸ.ਪੀ. ਸ਼੍ਰੀ ਦਲਜੀਤ ਸਿੰਘ ਖੱਖ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਕਰਨਬੀਰ ਸਿੰਘ ਛੀਨਾ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp