#zimpa : ਹੁਸ਼ਿਆਰਪੁਰ ਚ 150 ਨੌਜਵਾਨ ਸ਼ਾਰਟਲਿਸਟ

ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ: ਬ੍ਰਮ ਸ਼ੰਕਰ ਜਿੰਪਾ
– ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਵਿਚ ਕੀਤੀ ਸ਼ਿਰਕਤ
– ਵੱਖ-ਵੱਖ ਸੰਸਥਾਵਾਂ ਤੋਂ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਗੲ ਆਫਰ ਲੈਟਰ
-ਰੋਜ਼ਗਾਰ ਮੇਲੇ ’ਚ 350 ਤੋਂ ਵੱਧ ਨੌਜਵਾਨਾਂ ਨੇ ਲਿਆ ਭਾਗ, 150 ਨੂੰ ਕੀਤਾ ਸ਼ਾਰਟਲਿਸਟ
ਹੁਸ਼ਿਆਰਪੁਰ, 7 ਜੂਨ:
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਇਕ ਸਾਲ ਵਿਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਹ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 350 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ 150 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸਿੱਧ ਕੰਪਨੀਆਂ ਸੋਨਾਲੀਕਾ, ਕਵਾਂਟਮ ਪੇਪਰ ਮਿੱਲ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ, ਹੁਸ਼ਿਆਰਪੁਰ ਆਟੋਮੋਬਾਈਲ, ਏ.ਬੀ. ਸ਼ੂਗਰ ਲਿਮਟਿਡ, ਸੈਂਚੁਰੀ ਪਲਾਈਵੁੱਡ, ਪ੍ਰੀਤਿਕਾ ਇੰਜਨੀਅਰਿੰਗ ਕੰਪੋਨੈਂਟਸ ਲਿਮਟਿਡ, ਕਰੋਮਾ ਟਾਟਾ ਇੰਟਰਪ੍ਰਾਈਜਿਜ਼ ਅਤੇ ਹੋਰ ਕੰਪਨੀਆਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਕੰਪਨੀਆਂ ਨਾਲ 40 ਹਜ਼ਾਰ ਕਰੋੜ ਰੁਪਏ ਦੇ ਸਮਝੌਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਰੋਜ਼ਗਾਰ ਮੇਲੇ ਲਗਾਏ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਰੋਜ਼ਗਾਰ ਉਤਪਤੀ ਵਿਭਾਗ ਰੁਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਆਈ.ਟੀ.ਆਈ ਹੁਸ਼ਿਆਰਪੁਰ ਵਿਖੇ ਬੂਟੇ ਵੀ ਲਗਾਏ। ਇਸ ਮੌਕੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਕਰੀਅਰ ਕਾਊਂਸਲਰ ਅਦਿੱਤਿਆ ਰਾਣਾ, ਮਹਿੰਦਰ ਰਾਣਾ ਤੋਂ ਇਲਾਵਾ ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਕੁਮਾਰ, ਸਤਵੰਤ ਸਿੰਘ ਸਿਆਣ, ਬਲਵਿੰਦਰ ਕਤਨਾ, ਐਡਵੋਕੇਟ ਅਮਰਜੋਤ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply