1.
ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
੍ਹ ਅਮਨ ਅਰੋੜਾ ਨੇ ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੱਤਾ
੍ਹ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰ ਰਹੀ ਹੈ: ਰੋਜ਼ਗਾਰ ਉਤਪਤੀ ਮੰਤਰੀ
ਚੰਡੀਗੜ੍ਹ, 7 ਜੂਨ:
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਲਈ ਦੂਜੇ ਸੂਬਿਆਂ ਜਾਂ ਹੋਰ ਦੇਸ਼ਾਂ ਵਿੱਚ ਜਾਣ ਦੀ ਲੋੜ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਸ ਤਰ੍ਹਾਂ ਦੀਆਂ ਪਲੇਸਮੈਂਟ ਮੁਹਿੰਮਾਂ ਸਮੇਂ ਦੀ ਲੋੜ ਹਨ।
ਅੱਜ ਪਲੇਸਮੈਂਟ ਮੁਹਿੰਮ ਵਿੱਚ ਵਰਧਮਾਨ, ਰਿਲਾਇੰਸ ਇੰਡਸਟਰੀਜ਼, ਸਪੋਰਟਸਕਿੰਗ, ਏਅਰਟੈੱਲ, ਐਸ.ਬੀ.ਆਈ. ਲਾਈਫ, ਆਦਿਤਿਆ ਬਿਰਲਾ ਲਾਈਫ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਯੈੱਸ ਬੈਂਕ, ਸਵਰਾਜ ਅਤੇ ਸੋਨਾਲੀਕਾ ਸਮੇਤ ਕੁੱਲ 419 ਪ੍ਰਮੁੱਖ ਰੋਜ਼ਗਾਰਦਾਤਾ ਸ਼ਾਮਲ ਹੋਏ। ਇਸ ਵਿਸ਼ਾਲ ਪਲੇਸਮੈਂਟ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ ਕੁੱਲ 10,317 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਕਰੀ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹੂਲਤ ਲਈ ਸਾਰੇ ਜ਼ਿਲਿ੍ਹਆਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਮੁਹਿੰਮ ਨੇ ਰੋਜ਼ਗਾਰਦਾਤਾਵਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਇੱਕ ਮੰਚ ਮੁਹੱਈਆ ਕਰਵਾਇਆ ਹੈ। ਇਸ ਭਰਤੀ ਮੁਹਿੰਮ ਜ਼ਰੀਏ ਪੰਜਾਬ ਦੇ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ।
————
2.
ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ 481.15 ਲੱਖ ਰੁਪਏ ਦੀ ਲਾਗਤ ਨਾਲ ਮਜ਼ਬੂਤ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 7 ਜੂਨ:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ.ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਅਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਅਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਅਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਅਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਅਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।
——–
3.
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ
ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਚੰਡੀਗੜ੍ਹ, 7 ਜੂਨ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਤਰ੍ਹਾਂ ਹਨ:
ਲੋਕ ਲੇਖਾ ਕਮੇਟੀ ਦਾ ਚੇਅਰਮੈਨ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਅ੍ਰੰਮਿਤਪਾਲ ਸਿੰਘ ਸੁਖਾਨੰਦ, ਸ੍ਰੀ ਅਮਨਦੀਪ ਸਿੰਘ ਮੁਸਾਫ਼ਿਰ, ਸ੍ਰੀ ਇੰਦਰਬੀਰ ਸਿੰਘ ਨਿੱਜਰ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਗੁਰਦੇਵ ਸਿੰਘ ਦੇਵ ਮਾਨ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਹਾਕਮ ਸਿੰਘ ਠੇਕੇਦਾਰ, ਸ੍ਰੀ ਹਰਦੀਪ ਸਿੰਘ ਮੁੰਡੀਆਂ, ਸ੍ਰੀ ਕੁਲਵੰਤ ਸਿੰਘ, ਸ੍ਰੀ ਜਸਵੀਰ ਸਿੰਘ ਰਾਜਾ ਗਿੱਲ ਅਤੇ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।
ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਸ੍ਰੀ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਸ੍ਰੀ ਦਲਬੀਰ ਸਿੰਘ ਟੌਂਗ, ਸ੍ਰੀ ਜਗਸੀਰ ਸਿੰਘ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਸ੍ਰੀ ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਸ੍ਰੀਮਤੀ ਅਰੁਨਾ ਚੌਧਰੀ ਅਤੇ ਸ੍ਰੀ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ।
ਅਨੁਮਾਨ ਕਮੇਟੀ ਦੇ ਚੇਅਰਮੈਨ ਸ੍ਰੀ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਸ੍ਰੀ ਲਾਭ ਸਿੰਘ ਉਗੋਕੇ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਅਮੋਲਕ ਸਿੰਘ, ਸ੍ਰੀ ਅਸ਼ੋਕ ਪਰਾਸ਼ਰ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਬਲਕਾਰ ਸਿੰਘ ਸਿੱਧੂ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸ੍ਰੀ ਸੰਦੀਪ ਜਾਖੜ ਅਤੇ ਸ੍ਰੀ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।
ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਸ੍ਰੀ ਜਸਬੀਰ ਸਿੰਘ ਸੰਧੂ, ਸ੍ਰੀ ਦਲਬੀਰ ਸਿੰਘ ਟੌਂਗ, ਸ੍ਰੀ ਅਮਿਤ ਰਤਨ ਕੋਟਫੱਤਾ, ਸ੍ਰੀ ਲਾਭ ਸਿੰਘ ਉਗੋਕੇ, ਸ੍ਰੀ ਜਗਸੀਰ ਸਿੰਘ, ਸ੍ਰੀ ਹਾਕਮ ਸਿੰਘ ਠੇਕੇਦਾਰ, ਸ੍ਰੀ ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਸ੍ਰੀ ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।
ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ ’ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸ੍ਰੀ ਕਰਮਬੀਰ ਸਿੰਘ, ਸ੍ਰੀ ਹਾਕਮ ਸਿੰਘ ਠੇਕੇਦਾਰ, ਸ੍ਰੀਮਤੀ ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਸ੍ਰੀ ਕੁਲਵੰਤ ਸਿੰਘ ਬਾਜੀਗਰ ਅਤੇ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।
ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਸ੍ਰੀ ਕੁਲਜੀਤ ਸਿੰਘ ਰੰਧਾਵਾ, ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਸ੍ਰੀ ਤਰੁਣਪ੍ਰੀਤ ਸਿੰਘ ਸੌਂਧ, ਸ੍ਰੀ ਮਦਨ ਲਾਲ ਬੱਗਾ, ਸ੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀਮਤੀ ਨੀਨਾ ਮਿੱਤਲ, ਸ੍ਰੀ ਦਿਨੇਸ਼ ਕੁਮਾਰ ਚੱਢਾ, ਸ੍ਰੀਮਤੀ ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ, ਸ੍ਰੀ ਅਵਤਾਰ ਸਿੰਘ ਜੂਨੀਅਰ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ।
ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਅਜੈ ਗੁਪਤਾ, ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਸ੍ਰੀ ਜਸਵਿੰਦਰ ਸਿੰਘ ਰਮਦਾਸ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਸ੍ਰੀ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।
ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਫੌਜਾ ਸਿੰਘ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਸ੍ਰੀ ਰਣਬੀਰ ਸਿੰਘ, ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸ੍ਰੀ ਸੰਦੀਪ ਜਾਖੜ ਅਤੇ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ।
ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ ਜਦਕਿ ਮੈਂਬਰਾਂ ਵਿੱਚ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਸ੍ਰੀ ਰੁਪਿੰਦਰ ਸਿੰਘ, ਸ੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀ ਲਖਵੀਰ ਸਿੰਘ ਰਾਏ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ੍ਰੀ ਦਿਨੇਸ਼ ਕੁਮਾਰ ਚੱਢਾ, ਰਾਣਾ ਗੁਰਜੀਤ ਸਿੰਘ, ਸ੍ਰੀ ਹਰਦੇਵ ਸਿੰਘ ਲਾਡੀ ਅਤੇ ਸ੍ਰੀ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ।
ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰ ਵਜੋਂ ਸ੍ਰੀ ਰੁਪਿੰਦਰ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਕੁਲਜੀਤ ਸਿੰਘ ਰੰਧਾਵਾ, ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਸ੍ਰੀ ਤਰੁਣਪ੍ਰੀਤ ਸਿੰਘ ਸੋਂਦ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਨਰੇਸ਼ ਕਟਾਰੀਆ, ਸ੍ਰੀਮਤੀ ਅਰੁਨਾ ਚੌਧਰੀ, ਸ੍ਰੀ ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।
ਸਰਕਾਰੀ ਆਸ਼ਵਾਸਨ ਕਮੇਟੀ ਦਾ ਚੇਅਰਮੈਨ ਸ੍ਰੀ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਸ੍ਰੀ ਲਖਬੀਰ ਸਿੰਘ ਰਾਏ, ਸ੍ਰੀ ਰਣਬੀਰ ਸਿੰਘ, ਸ੍ਰੀ ਫੌਜਾ ਸਿੰਘ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀ ਅਸ਼ੋਕ ਪਰਾਸ਼ਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਪਰਗਟ ਸਿੰਘ ਪੋਆਰ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਦਹੀਆ ਹੋਣਗੇ ਜਦਕਿ ਡਾ. ਜੀਵਨਜੋਤ ਕੌਰ, ਸ੍ਰੀ ਅਮਿਤ ਰਤਨ ਕੋਟਫੱਤਾ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ, ਡਾ. ਅਮਨਦੀਪ ਕੌਰ ਅਰੋੜਾ, ਸ੍ਰੀ ਬਲਕਾਰ ਸਿੰਘ ਸਿੱਧੂ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਅਮਰਪਾਲ ਸਿੰਘ, ਸ੍ਰੀ ਪਰਗਟ ਸਿੰਘ ਪੋਆਰ, ਸ੍ਰੀ ਸੁਖਪਾਲ ਸਿੰਘ ਖਹਿਰਾ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਐਡਵੋਕੇਟ ਜਨਰਲ ਮੈਂਬਰ ਵਜੋਂ ਸ਼ਾਮਲ ਹੋਣਗੇ।
ਪਟੀਸ਼ਨ ਕਮੇਟੀ ਦਾ ਚੇਅਰਮੈਨ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਏ.ਡੀ.ਸੀ. ਸ੍ਰੀ ਜਸਵਿੰਦਰ ਸਿੰਘ ਰਮਦਾਸ, ਡਾ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਜਗਸੀਰ ਸਿੰਘ, ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ, ਸ੍ਰੀਮਤੀ ਨੀਨਾ ਮਿੱਤਲ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀ ਨਰੇਸ਼ ਕਟਾਰੀਆ, ਸ੍ਰੀ ਨਰੇਸ਼ ਪੁਰੀ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਅਸ਼ਵਨੀ ਕੁਮਾਰ ਸ਼ਰਮਾ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।
ਮੇਜ਼ ’ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗ਼ਜ਼ ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਡਾ. ਮੁਹੰਮਦ-ਜਮੀਲ-ਉਰ-ਰਹਿਮਾਨ ਹੋਣਗੇ ਜਦਕਿ ਮੈਂਬਰਾਂ ਵਿੱਚ ਸ੍ਰੀ ਅਮਨਦੀਪ ਸਿੰਘ ਮੁਸਾਫਿਰ, ਸ੍ਰੀ ਅਮੋਲਕ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਅਵਤਾਰ ਸਿੰਘ ਜੂਨੀਅਰ ਅਤੇ ਸ੍ਰੀਮਤੀ ਗਨੀਵ ਕੌਰ ਮਜੀਠੀਆ ਸ਼ਾਮਲ ਹੋਣਗੇ।
ਇਸੇ ਤਰ੍ਹਾਂ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦੇ ਚੇਅਰਮੈਨ ਸ੍ਰੀ ਜਗਦੀਪ ਕੰਬੋਜ ਗੋਲਡੀ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਅਜੈ ਗੁਪਤਾ, ਸ੍ਰੀ ਗੁਰਲਾਲ ਘਨੌਰ, ਸ੍ਰੀ ਰਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਜਰ, ਸ੍ਰੀ ਕੁਲਵੰਤ ਸਿੰਘ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਸੁਖਪਾਲ ਸਿੰਘ ਖਹਿਰਾ ਸ਼ਾਮਲ ਹੋਣਗੇ।
——-
4.
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ
ਚੰਡੀਗੜ੍ਹ, 7 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ’ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।
——–
5.
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ
ਪੰਜਾਬ ਛੇਤੀ ਹੀ ਸਿਹਤ, ਸਿੱਖਿਆ, ਬਿਜਲੀ ਤੇ ਰੋਜ਼ਗਾਰ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ
ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ
15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ
ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ
ਪਿਛਲੇ ਸਮੇਂ ਵਿਚ ਭਿ੍ਰਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ
ਖਰੜ (ਐਸ.ਏ.ਐਸ.ਨਗਰ), 7 ਜੂਨ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇੱਥੇ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੋਜ਼ਗਾਰ ਤੇ ਬਿਜਲੀ ਦੇ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ਨੂੰ ਘਰ ਦੇ ਨੇੜ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋਸ਼ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
ਸਿੱਖਿਆ ਦੇ ਖੇਤਰ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾਜ਼ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ਨੂੰ 51-51 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਉਤੇ ਹੁਣ ਵਿਸ਼ਵਾਸ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਪਿ੍ਰੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਹੁਣ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੇ ਸ਼ਖਸੀਅਤ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹੇ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਉਤੇ ਜ਼ੋਰ ਦਿੱਤਾ ਜਾਵੇਗਾ।
ਰੋਜ਼ਗਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ-ਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੀ ਸਰਕਾਰ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਿਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈੱਡ ਨੂੰ ਹੋਰ ਪ੍ਰਫੁੱਲਤ ਕਰ ਲਈ ਕਦਮ ਚੁੱਕ ਰਹੀ ਹੈ।
ਸੂਬੇ ਵਿਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਸੀ।
ਸਰਕਾਰੀ ਖੇਤਰਾਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪਿਛਲੀ ਹਕਮੂਤਾਂ ਮੌਕੇ ਰਵਾਇਤੀ ਪਾਰਟੀਆਂ ਦੇ ਆਗੂ ਸਿਹਤ, ਸਿੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਪ੍ਰਾਈਵੇਟ ਲੋਕਾਂ ਦੀ ਇਜਾਰੇਦਾਰੀ ਕਾਇਮ ਕਰਵਾਉਣ ਲਈ ਸਰਕਾਰੀ ਅਦਾਰਿਆਂ ਨੂੰ ਬੁਰੀ ਤਰ੍ਹਾਂ ਰੋਲ ਦਿੰਦੇ ਸਨ ਤਾਂ ਕਿ ਲੋਕਾਂ ਕੋਲ ਕੋਈ ਰਾਹ ਨਾ ਬਚੇ। ਇਨ੍ਹਾਂ ਸਿਆਸਤਦਾਨਾਂ ਲਈ ‘ਜਿਹੜੇ ਰਾਜ ਦਾ ਰਾਜਾ ਵਪਾਰੀ, ਉਸ ਰਾਜ ਦੀ ਜਨਤਾ ਭਿਖਾਰੀ’ ਦਾ ਕਥਨ ਵਰਤਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸਤਦਾਨ ਆਪਣਾ ਕਾਰੋਬਾਰ ਵਧਾਉਣ ਲਈ ਏਨੇ ਲਾਲਸੀ ਹੁੰਦੇ ਸਨ ਕਿ ਵੱਧ ਗਾਹਕਾਂ ਵਾਲੀ ਗੋਲ-ਗੱਪਿਆਂ ਦੀ ਰੇਹੜੀ ਵਿਚ ਹਿੱਸਾਪੱਤੀ ਪਾਉਣ ਤੋਂ ਗੁਰੇਜ਼ ਨਹੀਂ ਕਰਦੇ ਸਨ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਸਰਕਾਰੀ ਹਸਪਤਾਲ ਅਤੇ ਸਕੂਲਾਂ ਨੂੰ ਹਾਸ਼ੀਏ ਉਤੇ ਧੱਕ ਦਿੱਤਾ ਸੀ ਤਾਂ ਕਿ ਪ੍ਰਾਈਵੇਟ ਲੋਕਾਂ ਲਈ ਦਰਵਾਜ਼ੇ ਖੋਲ੍ਹੇ ਜਾ ਸਕਣ। ਉਨ੍ਹਾਂ ਕਿਹਾ ਕਿ ਖਸਤਾ ਹਾਲ ਹੋ ਚੁੱਕੀਆਂ ਸਿਹਤ ਸੰਸਥਾਵਾਂ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸੇ ਤਰ੍ਹਾਂ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਕਾਰੋਬਾਰੀ ਹਿੱਤਾਂ ਲਈ ਸਰਕਾਰੀ ਬੱਸਾਂ ਨੂੰ ਵੱਡਾ ਨੁਕਸਾਨ ਬਣਾਇਆ ਸੀ ਅਤੇ ਪ੍ਰਾਈਵੇਟ ਬੱਸਾਂ ਲਈ ਮਨਮਰਜੀ ਦੇ ਟਾਈਮ ਟੇਬਲ ਬਣਾਏ ਜਾਂਦੇ ਸਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਆਪਹੁਦਰੀਆਂ ਦਾ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਹੈ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ-ਕਾਲਜਾਂ ਨੂੰ ਮਜਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਆਗੂ ਆਪਣੇ ਧੀਆਂ-ਪੁੱਤਾਂ ਦਾ ਕਾਰੋਬਾਰ ਵਧਾਉਣ ਲਈ ਕੰਮ ਕਰਦੇ ਸਨ ਪਰ ਮੈਂ ਪੰਜਾਬ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ।”
ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਏਨਾ ਲੀਡਰਾਂ ਨੂੰ ਸਰਕਾਰ ਵਿਚ ਕੋਈ ਕਮੀ-ਪੇਸ਼ੀ ਨਜ਼ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂਸ਼ਣਬਾਜੀ ਉਤੇ ਉਤਰ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ਨੂੰ ਬਚਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਮੈਂ ਤਹਾਨੂੰ ਚੁਣੌਤੀ ਦਿੰਦਾ ਹਾਂ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਤੁਹਾਡੀਆਂ ਅਜਿਹੀਆਂ ਚਾਲਬਾਜ਼ੀਆਂ ਤੁਹਾਡੇ ਕੰਮ ਨਹੀਂ ਆਉਣੀਆਂ ਕਿਉਂਕਿ ਪੰਜਾਬ ਦੇ ਲੋਕ ਤੁਹਾਡਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਤਹਾਨੂੰ ਮੂੰਹ ਤੋੜਵਾਂ ਜਵਾਬ ਦੇ ਚੁੱਕੇ ਹਨ।”
ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲੈਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਚੇ-ਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ਨੂੰ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ਉਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਕਿਹਾ, “ਅਸਲ ਵਿਚ ਇਹ ਦੋਵੇਂ ਲੀਡਰ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਪਾਸੋਂ ਬੁਰੀ ਤਰ੍ਹਾਂ ਹਾਰੇ ਹਨ ਜਿਸ ਕਰਕੇ ਆਪਣੀ ਬਚੀ-ਖੁਚੀ ਸਿਆਸੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਲਈ ਮਜਬੂਰ ਹੋ ਗਏ ਹਨ।”
ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵੇਂ ਚੁਣੇ ਆਪ ਵਿਧਾਇਕਾਂ ਉੱਤੇ ਕੀਤੀ ਟਿੱਪਣੀ ਦਾ ਸਖਤ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਰੀ ਜ਼ਿੰਦਗੀ ਮੁੱਖ ਮੰਤਰੀ ਦੀ ਕੁਰਸੀ ਲਈ ਤਰਸਦੇ ਰਹੇ ਹਨ ਅਤੇ ਹੁਣ ਜਦੋਂ ਇਨ੍ਹਾਂ ਤੋਂ ਅੱਕੇ ਲੋਕਾਂ ਨੇ ਨਵੇਂ ਚਿਹਰਿਆਂ ਨੂੰ ਸੱਤਾ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿਚ ਜਲਦ ਹੀ ਮਰੀਜ਼ਾਂ ਲਈ ‘ਫੈਸੀਲਿਟੇਸ਼ਨ ਸੈਂਟਰ’ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਮਰੀਜ ਨੂੰ ਸਾਰੀਆਂ ਜਨਤਕ ਸਹੂਲਤਾਂ ਮੁਹੱਈਆ ਕਰਵਾਇਆ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜੱਚਾ-ਬੱਚਾ ਕੇਂਦਰ ਨਾਲ ਖਰੜ ਅਤੇ ਇਸ ਦੇ ਨਾਲ ਲਗਦੇ ਸੈਂਕੜੇ ਪਿੰਡਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਛੇਤੀ ਹੀ ਬੁਢਲਾਡਾ, ਨਕੋਦਰ ਅਤੇ ਫਰੀਦਕੋਟ ਵਿਚ ਨਵੀਆਂ ਸਿਹਤ ਸੰਸਥਾਵਾਂ ਦਾ ਉਦਘਾਟਨ ਕਰਨਗੇ।
ਹਲਕਾ ਵਿਧਾਇਕ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ ਇਸ ਅਤਿ-ਆਧੁਨਿਕ ਸਿਹਤ ਸੰਸਥਾ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੁਰਾਲੀ ਹਸਪਤਾਲ ਦੀ ਇਮਾਰਤ ਵੀ ਨਵੀਂ ਬਣ ਰਹੀ ਹੈ ਜਿਸ ਦਾ ਉਦਘਾਟਨ ਛੇਤੀ ਹੀ ਕੀਤਾ ਜਾਵੇਗਾ।
————-
6.
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮ ਨੂੰ ਪਿੰਡਾਂ ਦੀਆਂ ਲੋੜਵੰਦ ਔਰਤਾਂ ਨੂੰ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 7 ਜੂਨ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀ.ਐਸ.ਆਰ.ਐਲ.ਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ ’ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ ’ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਅਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਯੂ ਚੇਨ ਵਿਕਸਿਤ ਕਰਨ ਅਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ ’ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਅਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।
ਸਮਾਗਮ ਦੌਰਾਨ ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਾਇਰੈਕਟਰ ਸੰਜੀਵ ਗਰਗ, ਵਧੀਕ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਐਸ.ਪੀ. ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
——
7.
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰ. 2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ
ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਹੁਤੀਆਂ ਦਾ ਮੌਕੇ ਤੇ ਕੀਤਾ ਨਿਪਟਾਰਾ :ਡਾ.ਬਲਜੀਤ ਕੌਰ
ਚੰਡੀਗੜ੍ਹ, ਜੂਨ 7
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ’ ਤਹਿਤ ਮਲੋਟ ਸ਼ਹਿਰ ਦੇ ਵਾਰਡ ਨੰ.2 ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ । ਜਿਸ ਤਹਿਤ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ।
ਮੰਤਰੀ ਨੇ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 ’ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ।
————-
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
Over 11000 job-seekers turn up at Pan Punjab Placement Drive
- Aman Arora terms the placement drive a success
- CM Mann led Govt generating max job opportunities to stop the brain drain, says Employment Generation Minister
Chandigarh, June 7:
Pan Punjab Placement Drive organised by Employment Generation, Skill Development and Training department on Wednesday has seen a huge turnout as around 11,268 job aspirants participated from across the districts.
Terming the placement drive a massive success, Punjab Employment Generation, Skill Development and Training Minister Mr Aman Arora said that the youth of the state has tremendous potential and Chief Minister S Bhagwant Mann led Punjab Government is committed to tap the potential of youth by generating maximum job opportunities so that the educated youth of the state will not feel the need to migrate to other states or countries for employment in future. This kind placement drives are a need of the hour to stop the brain drain, he added.
Vardhman, Reliance Industries, Sportsking, Airtel, SBI Life, Aditya Birla Life, HDFC Bank, AXIS Bank, ICICI Bank, Yes Bank, Swaraj and Sonalika were among 419 total prominent employers participated in this placement drive. Notably, Total 10,317 jobs have been offered to the job seekers, with the salary range varying from Rs.8,000 to Rs.60,000 in this mega placement drive.
Mr Aman Arora said that the Employment Department had made adequate arrangements to facilitate job-seekers and employers in all the districts and this exercise has provided a platform for the employers as well as job-seekers. The recruitment drive was conceptualised to reiterate the state government’s commitment to the people of Punjab with a focus on making accessible employment opportunities to youth.
———
Rs. 481.15 lakh to be spent on strengthening of GT Road to Chawa-Samrala Road via Roopa, Bagli, Dehru Road: Harbhajan Singh ETO
Chandigarh, June 7:
The Punjab Government led by Chief Minister Mr. Bhagwant Mann will strengthen the GT Road to Chawa-Samrala Road via Roopa, Bagli, Dehru Road to fulfil the demand of the people of this area.
Giving information, Punjab Public Works Minister Mr. Harbhajan Singh ETO said that it is a very important and busy road, which connects Khanna with Samrala constituency. He informed that the work on this road with an estimated cost of Rs 481.15 lakh will be started soon.
The Public Works Minister said that the total length of this road is 4.40 km and the width is 5.50 meters. He said that this road connects GT Road (NH-44) and Chava-Samrala Road (ODR-56).
He informed that this road has been approved under 5054 RB-10 scheme of the State Govt. and the project will include 5-year maintenance after completion. He said that the tender process has been started and the project will be completed in 6 months after the allotment of the tender.
The Minister further said that the Punjab government is continuously working to improve the infrastructure in the state. He said that a special plan has also been made to further strengthen the roads connecting the rural areas with the cities of Punjab.
———–
PVS Speaker Kultar Singh Sandhwan nominates 15 committees of House for year 2023-24, notification issued
Chandigarh, June 7:
Punjab Vidhan Sabha Speaker S. Kultar Singh Sandhwan today nominated various Committees of the House for the year 2023-24. A notification in this regard has been issued.
Divulging further details, an official spokesperson informed that following Legislatures have been appointed chairmen and members of the total 15 committees:
- Tript Rajinder Singh Bajwa has been appointed as the Chairman of the Committee on Public Accounts, while S. Kulwant Singh Sidhu, S. Amritpal Singh Sukhanand, Sh. Amandeep Singh Mussafir, Dr. Inderbir Singh Nijjar, S. Narinder Pal Singh Sawna, S. Gurdev Singh Dev Maan, S. Manwinder Singh Giaspura, S. Hakam SIngh Thekedar, S. Hardeep Singh Mundian, S. Kulwant Singh, S. Jasvir Singh Raja Gill and S. Sukhbinder Singh Sarkaria would work as the members of the committee.
Sh. Budh Ram has been nominated as Chairman of the Committee on Public Undertakings, while Dr. Jeevan Jyot Kaur, S. Dalbir Singh Tong, S. Jagsir Singh, S. Gurdit Singh Sekhon, Sh. Madan Lal Bagga, Dr. Amandeep Kaur Arora, S. Harmit Singh Pathanmajra, Sh. Gurlal Ghanaur, Dr. Vijay Singla, Dr. Ravjot Singh, Smt. Aruna Chaudhary and Sh. Naresh Puri have been inducted as the members.
- Manjit Singh Bilaspur would be the Chairman of the Committee on Estimates, whereas the members would include as S. Gurinder Singh Garry Birring, S. Labh Singh Ugoke, S. Narinderpal Singh Sawna, S. Jiwan Singh Sangowal, S. Amolak Singh, Sh. Ashok Prashar, S. Ajit Pal Singh Kohli, Sh. Balkar Singh Sidhu, Smt. Inderjit Kaur Maan, Dr. Sukhwinder Kumar Sukhi, Sh. Sandeep Jakhar and Sh. Sukhwinder Singh Kotli.
Committee on Welfare of SC, ST & BCs would comprise of Smt. Sarvjit Kaur Manuke as the Chairperson, and S. Jasbir Singh Sandhu, S. Dalbir Singh Tong, Sh. Amit Rattan Kotfatta, S. Labh Singh Ugoke, S. Jagsir Singh, S. Hakam Singh Thekedar, S. Gurdev Singh Dev Maan, Dr. Ravjot Singh, S. Amarpal Singh, Dr. Raj Kumar, Sh. Vikramjit Singh Chaudhary and Dr. Nachattar Pal would be the members of the committee.
House Committee would include Deputy Speaker S. Jai Krishan Singh as ex-officio Chairman, while S. Kulwant Singh Sidhu, S. Amritpal Singh Sukhanand, S. Karambir Singh, S. Hakam Singh Thekedar , Smt. Neena Mittal, Dr. Ravjot Singh, S. Kulwant Singh Bazigar and Sh. Amarinder Singh Raja Warring have been nominated as the members.
- Gurpreet Singh Bassi Gogi has been appointed Chairman of the Committee on Local Bodies, whereas S. Kuljit Singh Randhawa, S. Gurinder Singh Garry Birring, S. Tarunpreet Singh Sond, Sh. Madan Lal Bagga, Sh. Amansher Singh (Sherry Kalsi), Smt. Neena Mittal, Sh. Dinesh Kumar Chadha, Smt. Rajinder Pal Kaur, Dr. Kashmir Singh Sohal, Sh. Avtar Singh Junior, S. Sukhjinder Singh Randhawa and S. Barindermeet Singh Pahra have been appointed members of the committee.
Committee on Panchayati Raj Institutions would include Dr. Charanjit Singh as Chairman, while Sh. Ajay Gupta, Sh. Kunwar Vijay Pratap Singh, ADC Sh. Jaswinder Singh Ramdas, Smt. Santosh Kumari Kataria, S. Karambir Singh, Prof. Jaswant Singh Gajjanmajra, S. Daljit Singh Grewal (Bhola), S. Jagdeep Singh Kaka Brar, S. Ajit Pal Singh Kohli, S. Sukhjinder Singh Randhawa, S. Barindermeet Singh Pahra and Sh. Sukhwinder Singh Kotli as members.
- Sarvan Singh Dhun has been nominated as Chairman of Committee on Agriculture and Allied Activities. Prof. Jaswant Singh Gajjanmajra, S. Manjinder Singh Lalpura, S. Jagdeep Singh Kaka Brar, S. Harmeet Singh Pathanmajra, S. Fauja Singh, S. Jagtar Singh Diyalpura, S. Gurdit Singh Sekhon, S. Ranbir Singh, S. Jasvir Singh Raja Gill, Dr. Raj Kumar, Sh. Sandeep Jakhar and S. Manpreet Singh Ayali have been nominated as members of this committee.
Committee on Cooperation and Allied Activities would include S. Gurpreet Singh Banawali as Chairman, while Sh. Kunwar Vijay Pratap Singh, S. Rupinder Singh, Sh. Amansher Singh (Sherry Kalsi), S. Lakhbir Singh Rai, S. Jivan Singh Sangowal, Sh. Sheetal Angural, S. Daljit Singh Grewal (Bhola), Smt. Inderjit Kaur Maan, Sh. Dinesh Kumar Chadha, Rana Gurjit Singh, S. Hardev Singh Laadi and Sh. Jangi Lal Mahajan would be the members of the committee.
- Kulwant Singh Pandori has been nominated as Chairman of Committee of Privileges, whereas the members would include; S. Rupinder Singh, Smt. Santosh Kumari Kataria, S. Kuljit Singh Randhawa, S. Manjinder Singh Lalpura, S. Tarunpreet Singh Sond, Smt. Rajinder Pal Kaur, Smt. Narinder Kaur Bharaj, Sh. Naresh Kataria, Smt. Aruna Chaudhary, S. Hardev Singh Laadi and Dr. Sukhwinder Kumar Sukhi.
Committee on Govt. Assurances would include S. Jagroop Singh Gill as Chairman, while Sh. Raman Arora, Dr. Kashmir Singh Sohal, S. Lakhbir Singh Rai, S. Ranbir Singh, S. Fauja Singh, Sh. Sheetal Angural, Sh. Barinder Kumar Goyal Vakeel, Sh. Ashok Prashar, Smt. Narinder Kaur Bharaj, S. Balwinder Singh Dhaliwal, S. Pargat Singh Powar and Rana Inder Pratap Singh would work as members.
Committee on Subordinate Legislation would comprise Sh. Rajnish Kumar Dahiya as the Chairman, while Dr. Jeevan Jyot Kaur, Sh. Amit Rattan Kotfatta, Sh. Sheetal Angural, S. Sukhbir Singh Maiserkhana, Dr. Amandeep Kaur Arora, Sh. Balkar Singh Sidhu, S. Jagtar Singh Diyalpura, S. Amarpal Singh, S. Pargat Singh Powar, S. Sukhpal Singh Khaira, Sh. Bikaramjit Singh Chaudhary and Advocate General would be the members of the committee.
- Davinderjit Singh Laadi Dhos will lead Committee on Petitions as Chairman, while the members would include; ADC Sh. Jaswinder Singh Ramdas, Dr. Jasbir Singh Sandhu, Smt. Santosh Kumari Kataria, S. Jagsir Singh, S. Sukhbir Singh Maiserkhana, Smt. Neena Mittal, Sh. Barinder Kumar Goyal Vakeel, Sh. Naresh Kataria, Sh. Naresh Puri, S. Balwinder Singh Dhaliwal, Sh. Ashwani Kumar Sharma and Dr. Nachattar Pal.
Committee on Papers Laid/to be Laid on the table of the house and Library would comprise of Dr. Mohammad-Jamil-Ur-Rehman as the Chairman, and Sh. Amandeep Singh Mussafir, S. Amolak Singh, Sh. Barinder Kumar Goyal Vakeel, S. Manwinder Singh Giaspura, S. Hardeep Singh Mundiyan, Dr. Vijay Singla, S. Sukhbinder Singh Sarkaria, Sh. Avtar Singh Junior and Smt. Ganieve Kaur Majithia as members.
Sh. Jagdeep Kamboj Goldy has been appointed Chairman of the Committee on Questions and References, while Sh. Ajay Gupta, Sh. Gurlal Ghanaur, Sh. Raman Arora, Dr. Inderbir Singh Nijjar, S. Kulwant Singh, S. Kulwant Singh Baazigar, Sh. Amarinder Singh Raja Warring and S. Sukhpal Singh Khaira have been appointed members of the committee.
————
Punjab Government invites applications for recruitment of Chairman of Punjab Public Service Commission
Last date to apply for posts till June 21
Chandigarh, 7 June
Punjab government led by Chief Minister Bhagwant Mann is making continuous efforts to provide employment opportunities in Punjab. Under this series, applications have been called for filling up the post of Chairman of Punjab Public Service Commission.
Spokesperson of the Punjab Government Personnel Department said that eminent persons having impeccable integrity, high calibre and administrative experience can apply for the post of Punjab Public Service Commission Chairman. The last date to apply for this post is 21 June 2023.
Divulging in this regard, he said that a search committee headed by the Chief Secretary has been formed which will be considered by the High Empowered Committee chaired by the Chief Minister of Punjab after shortlisting the names from the applications received.
He stated that there should be no civil, criminal, administrative or any other proceeding pending against the applicant, he has minimum 10 years of working experience under Government of India or State Government and also the age of the applicant should be less than 62 years as on the last date of submission of application
Candidates applying for this post can send their applications to the office of Secretary Personnel, Government of Punjab (PP-3 Branch), Room No. 14, 6th Floor, Punjab Civil Secretariat, Sector 1, Chandigarh by 21 June 2023.
———–
CHIEF MINISTER’S OFFICE, PUNJAB
CM DEDICATES 35TH MOTHER-CHILD CARE CENTRE TO PEOPLE WITHIN A YEAR
ASSERTS THAT PUNJAB WILL SOON BECOME FRONTRUNNER STATE IN POWER, EMPLOYMENT, EDUCATION AND HEALTH SECTORS
75-100 MORE AAM AADMI CLINICS TO BE DEDICATED TO THE PEOPLE IN COMING DAYS
15 ‘SCHOOLS OF EMINENCE’ WILL BE OPERATIONAL IN THE STATE BY AUGUST 15
DESCRIBES THE ENTIRE OPPOSITION AS A ‘COTERIE OF REJECTED POLITICIANS’
SAYS THAT SUCCESSIVE CORRUPT GOVERNMENTS HAD DONE IRREPARABLE DAMAGE TO THE STATE
Kharar (SAS Nagar, Mohali), June 7-
In a step aimed at further imparting quality health services to people, the Punjab Chief Minister Bhagwant Mann on Wednesday dedicated the 35th mother and child care centre to the people within a year.
Addressing the gathering after dedicating mother and child care centre here at, the Chief Minister envisioned that this newly constructed hospital at a cost of Rs 8 crore will act as a catalyst to impart quality health care to the pregnant women and newly born child. He said that the move is aimed to ensure that people get quality health services in these hospitals. Bhagwant Mann said that so far 35 hospitals have been dedicated out of total 45 to the people in the last one year adding that more such hospitals will be constructed across the state in coming days.
The Chief Minister said that after assuming the charge of office his government has laid major thrust on power, employment, education and health sectors. He said that complete transformation has taken place in these sectors during the last one year. Bhagwant Mann said that no stone will be left unturned for making Punjab a frontrunner state in these sectors.
The Chief Minister further said that with the active support and cooperation of people, the state government has taken several pro-people initiatives. He said that his government is providing 600 units of free electricity to the people in every cycle adding that for the first time in the state more than 88% of the households have received zero electricity bill. Bhagwant Mann asserted that this has benefitted the residents of the state in a big way by reducing the burden on their pockets.
The Chief Minister asserted that 584 Aam Aadmi Clinics are now operational in the state to offer free healthcare services to people adding he said that 75-100 more clinics will be dedicated to the people in coming days. Bhagwant Mann said that these clinics have already proved to be a cornerstone in imparting quality health services to people. He said that equipped with state of the art infrastructure, these these clinics are providing world class treatment and diagnostic facilities to the people free of cost adding that so far 31.19 lakh patients from across the state have been benefited from these Aam Aadmi clinics which are offering around 41 type of diagnostics tests along with free medicines to people.
The Chief Minister said that the government schools of the state have been turned into harbingers of quality education and numbers of students from private schools are now taking admission in them after leaving their schools. He said that the top three positions in every result of the board are now coming from the government school which reflects the massive improvement in the field of education. Bhagwant Mann said that the state government is felicitating the students bagging top positions with a cash award of Rs 51,000.
The Chief Minister further said that in a revolutionary step 15 ‘Schools of Eminence’ will be operational in the state by August 15. He said that equipped with ultra modern infrastructure these schools provide the best quality education to the students. Bhagwant Mann said that these schools are focusing on grooming the students for five professional and competitive courses including engineering, law, commerce, UPSC and NDA.
The Chief Minister said that the state government has given 29237 jobs to youth in the state adding that the state government is accomplishing the gigantic task of giving the jobs to youth in a phased manner. He said that transparency and merit are the two key pillars of this entire recruitment drive. Bhagwant Mann said that a foolproof mechanism has been adopted for the entire recruitment process due to which not even a single appointment out of these more than 29000 has been challenged so far in the court.
Taking the successive state governments in the state to cudgels, the Chief Minister said that these corrupt people ignored the interests of the state for their vested political interests. He said that these politicians established their monopoly over the health, education, transport and other sectors by ruining the government institutions. Bhagwant Mann said that these leaders were so greedy that they didn’t even spare the food joints which were attracting huge crowds and tried to get a share in them too.
The Chief Minister said that these corrupt leaders did irreparable damage to the health and education sector by joining hands with the private players’ thereby causing huge loss to the general public. Likewise, he said that the Transport mafia too flexed their muscles during their tenures that also at the cost of public transport service. However, Bhagwant Mann said that the tyrannical days of these selfish politicians are over and now every decision is being taken for the well being of the state and its people.
The Chief Minister said that while these people had worked overtime for their own interests, he is working dedicatedly for the people of state. Bhagwant Mann said that due to strenuous efforts of the state government PRTC, which was recurring huge losses during their tenures, is now heading towards being a profitable body. Likewise, he said that concerted efforts are afoot to expand operations of MILKFED thereby supporting the dairy farmers of the state.
Describing the entire opposition as a ‘coterie of rejected politicians’, the Chief Minister said that in dearth of any issue against the state government, these leaders are stooping too low by leveling personal allegations against him. He said that his government has locked their shops for looting the people so they have joined their hands to stop a common man from serving the state and its people. Bhagwant Mann dared that the gimmicks of these politicians will not work as people are well aware of their dubious character and they had already given a befitting reply to them by ousting them in the Jalandhar Lok Sabha by-poll.
The Chief Minister said that the hug between Navjot Singh Sidhu and Bikram Singh Majithia reflects the fact that they people are bereft of any ideological commitment and can join hands anytime for securing their political interests. He said that these leaders were trounced badly by the AAP legislature Dr Jiwanjot Kaur due to which they have been now forced to hug each other. Bhagwant Mann quipped that outburst of Leader of opposition Partap Singh Bajwa against young MLAs reflect his frustration as throughout life he had vied for getting chairs but had not succeeded, due to which he is now not able to digest that young people that too from common families have been elected by people.
Earlier, Cabinet Ministers Dr. Balbir Singh and Anmol Gagan Mann also addressed the gathering.
————-
RD&P Minister Laljit Singh Bhullar hands over appointment letters to 134 employees
Exhorts newly-inducted employees to work with missionary zeal for empowering rural needy women by providing them self-employment opportunities
Chandigarh, June 7:
Punjab Rural Development and Panchayats Minister S. Laljit Singh Bhullar today handed over appointment letters to 134 newly recruited employees in the department.
Addressing the function here at Punjab Bhawan, the Cabinet Minister congratulated newly-inducted employees and exhorted them to work with missionary zeal for empowering the needy women of rural areas by providing them benefits of government financial schemes for creating self-employment opportunities.
- Laljit Singh Bhullar said, the Punjab State Rural Livelihoods Mission (PSRLM) provides employment opportunities to poor rural women, and newly-inducted employees will contribute for the smooth implementation of the scheme at the village level besides sensitizing needy women. Hence, they should perform their duty with utmost dedication and honesty, he added.
The Minister said, with the implementation of the Punjab State Rural Livelihoods Mission in the state, the dependence of women members of self-help groups on private financiers has been reduced to a considerable extent. Under this scheme, financial assistance is being provided to rural women producers for increasing agriculture and livestock production, developing value chains and non-agricultural activities such as making sanitary pads, pickles, handicrafts and running stores etc. He said that the government provides benefit under this scheme at the doorsteps of rural women through these employees so that self-employment opportunities can be created for them while improving their manual skills.
- Laljit Singh Bhullar said that Chief Minister S. Bhagwant Mann led government is committed to provide maximum employment opportunities to the youth of the state, adding that so far, Mann government has provided government jobs to more than 29,000 youngsters. He said that the process of filling various posts in the department will be initiated soon.
Apart from 8 clerks in the department, the employees recruited under Punjab State Rural Livelihoods Mission included; 8 District Program Managers, 9 District MIS Managers, 48 Block Program Managers, 20 Block Program Managers (Livelihoods), 2 Block Program Managers (SVEP/NF), 32 Cluster Coordinators besides 3 Young Professionals, 2 Office Assistants, 1 Account Assistant and 1 MIS Assistant at State level.
Joint Development Commissioner Mr. Amit Kumar, Director Mr. Gurpreet Singh Khaira, Additional Director Mr. Sanjeev Garg, Additional CEO (Livelihood) Mr. S.P. Angra and other officials of the department were also present on this occasion.
————
CABINET MINISTER DR. BALJIT KAUR LISTENS TO PROBLEMS OF THE PEOPLE IN WARD NO. 2 OF MALOUT CITY
RESOLVES MOST OF GRIEVANCES ON THE SPOT: DR. BALJIT KAUR
Chandigarh, June 7:
Punjab Social Security, Women and Child Development Minister Dr. Baljit Kaur listened to the problems of the people of Ward No. 2 of Malout city under the program “Sarkar Tuhade Dwaar”. On this occasion, the residents of Malout informed the minister about their various problems.
Taking the problems of the people seriously, the Minister solved most of them on the spot. Apart from this, the officials of the department were asked to take quick action by issuing necessary guidelines to solve the remaining problems.
Giving more information in this regard, the minister said that efforts are being made by the Punjab Government led by Chief Minister Bhagwant Mann to develop Malout city. Under this, basic facilities like clean drinking water, sewerage system and clean environment are being provided to the people. Mentioning the development works of Malout city, the minister said that adequate arrangements are being made for the drainage of rainwater in Malout city so that water will not enter people’s houses during the rains.
Speaking about the scarcity of drinking water in the city, the minister said that in Ward no. 2. there is a huge problem of water and sewerage which has been a cause of trouble for the residents of the city for some time now and the Punjab Government is committed to solving this problem on a priority basis. She assured the people of Malout to solve the problems in time.
————-
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp